ਵਲੰਟੀਅਰ ਮੇਲਾ ਖੇਤਰ ਵਿੱਚ ਲੋਕਾਂ ਦੀ ਸਹੂਲਤ ਲਈ ਨਿਭਾ ਰਹੇ ਹਨ ਸੇਵਾਵਾਂ

ਸ੍ਰੀ ਅਨੰਦਪੁਰ ਸਾਹਿਬ 25 ਮਾਰਚ (ਪੰਜਾਬੀ ਖ਼ਬਰਨਾਮਾ ) : ਜਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਹੋਲਾ ਮਹੱਲਾ ਤੇ ਲਗਾਏ ਗਏ ਸੋਸ਼ਲ ਸਰਵਿਸ ਕੈਂਪ ਦੌਰਾਨ 15 ਫਸਟ ਏਡ ਪੋਸਟਾਂ ਅਤੇ ਐਂਬੂਲੈਂਸ ਸੇਵਾ ਦੁਆਰਾ ਲਗਾਤਾਰ ਦਿਨ ਰਾਤ ਸੰਗਤਾਂ/ਸ਼ਰਧਾਲੂਆਂ ਦੀ ਸੇਵਾ ਕੀਤੀ ਜਾ ਰਹੀ ਹੈ।
    ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਸੰਗਤਾਂ ਨੂੰ ਹਰ ਤਰਾਂ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ, ਫਸਟ ਏਡ ਪੋਸਟ ਮੇਲਾ ਖੇਤਰ ਵਿਚ ਲਗਾਏ ਗਏ ਹਨ, ਜਿੱਥੇ ਵਲੰਟੀਅਰ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।