ਸ੍ਰੀ ਅਨੰਦਪੁਰ ਸਾਹਿਬ 31 ਮਾਰਚ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ- ਕਮ- ਰਿਟਰਨਿੰਗ ਅਫਸਰ, ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਅਤੇ ਗੁਲਨੀਤ ਸਿੰਘ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਅਤੇ ਆਮ ਨਾਗਰਿਕਾਂ ਨੂੰ ਬਿਨਾਂ ਕਿਸੇ ਭੈਅ ਜਾਂ ਡਰ ਦੇ ਵੱਧ ਤੋਂ ਵੱਧ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ ਦੇ ਮੱਦੇਨਜ਼ਰ ਅੱਜ ਵਿਧਾਨ ਸਭਾ ਹਲਕਾ 06-ਅਨੰਦਪੁਰ ਸਹਿਬ ਵਿੱਚ ਪੈਂਦੇ 049-ਅਨੰਦਪੁਰ ਸਾਹਿਬ ਸੈਗਮੈਂਟ ਵਿੱਚ ਪੁਲਿਸ ਵਿਭਾਗ ਅਤੇ ਉਪ ਮੰਡਲ ਪ੍ਰਸ਼ਾਸ਼ਨ ਵੱਲੋਂ ਸਾਂਝੇ ਤੌਰ ਤੇ ਫਲੈਗ ਮਾਰਚ ਤੇ ਜਾਗਰੂਕਤਾ ਅਭਿਆਨ ਚਲਾਇਆ ਗਿਆ।  ਇਸ ਮੌਕੇ ਐਸ.ਡੀ.ਐਮ.-ਕਮ-ਏ.ਆਰ.ਓ. ਰਾਜਪਾਲ ਸਿੰਘ ਸੇਖੋਂ ਅਤੇ ਉਪ ਕਪਤਾਨ ਪੁਲਿਸ (ਡੀ) ਰੂਪਨਗਰ ਮਨਵੀਰ ਸਿੰਘ ਬਾਜਵਾ ਨੇ ਸੰਬੋਧਨ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਵਿਧਾਨ ਸਭਾ ਖੇਤਰ ਅਧੀਨ ਪੈਂਦੇ ਸ੍ਰੀ ਅਨੰਦਪੁਰ ਸਾਹਿਬ ਸ਼ਹਿਰੀ ਖੇਤਰ, ਰੇਲਵੇ ਸਟੇਸ਼ਨ, ਪੰਜ ਪਿਆਰਾ ਪਾਰਕ, ਕੀਰਤਪੁਰ ਸਾਹਿਬ ਅਤੇ ਨਾਲ ਲੱਗਦੇ ਖੇਤਰ, ਗੰਗੂਵਾਲ ਤੋਂ ਲੈ ਕੇ ਭਨੂਪਲੀ ਤੱਕ ਆਮ ਨਾਗਰਿਕਾਂ ਦੀ ਜਾਗਰੂਕਤਾ ਲਈ ਫਲੈਗ ਮਾਰਚ ਕੀਤਾ ਗਿਆ ਹੈ। ਇਸ ਦੌਰਾਨ ਸਲੱਮ ਖੇਤਰਾਂ ਵਿੱਚ ਰਹਿ ਰਹੇ ਵੋਟਰਾਂ ਨੂੰ ਬਿਨਾਂ ਕਿਸੇ ਭੈਅ ਜਾਂ ਡਰ ਦੇ ਵੱਧ ਤੋਂ ਵੱਧ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।ਉਨਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਵਾਰ 70 ਪ੍ਰਤੀਸ਼ਤ ਤੋਂ ਵੱਧ ਪੋਲਿੰਗ ਦਾ ਟੀਚਾ ਮਿਥਿਆ ਗਿਆ ਹੈ, ਜਿਸ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਦਰਸ਼ ਚੋਣ ਜਾਬਤੇ ਦੀ ਪਾਲਣਾ ਪੂਰੀ ਇਮਾਨਦਾਰੀ ਨਾਲ ਕਰਨ ਅਤੇ ਇਸ ਵਾਰ ਲੋਕ ਸਭਾ ਚੋਣਾਂ ਨੂੰ ਪੂਰਨ ਤੌਰ ਤੇ ਪਾਰਦਰਸ਼ੀ ਅਤੇ ਸਹੀ ਤਰੀਕੇ ਨਾਲ ਕਰਵਾਉਣ ਵਿੱਚ ਪ੍ਰਸ਼ਾਸ਼ਨ ਨੂੰ ਮੱਦਦ ਕਰਨ। ਇਸ ਮੌਕੇ ਉਨਾਂ ਨੇ ਆਮ ਨਾਗਰਿਕਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸੀ-ਵਿਜਿਲ ਐਪ ਬਾਰੇ ਵੀ ਜਾਣਕਾਰੀ ਦਿੱਤੀ, ਜਿਸ ਦੀ ਸਹਾਇਤਾ ਨਾਲ ਉਹ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਾਰੇ ਸ਼ਿਕਾਇਤ ਕਰ ਸਕਦੇ ਹਨ, ਜਿਸ ਦਾ ਮਿਥੇ ਸਮੇਂ ਅੰਦਰ ਤੁਰੰਤ ਐਕਸ਼ਨ ਲਿਆ ਜਾਂਦਾ ਹੈ।ਇਸ ਮੌਕੇ ਸੰਦੀਪ ਕੁਮਾਰ ਤਹਿਸੀਲਦਾਰ ਨੰਗਲ, ਹਿੰਮਤ ਸਿੰਘ ਥਾਣਾ ਮੁਖੀ ਸ੍ਰੀ ਅਨੰਦਪੁਰ ਸਾਹਿਬ, ਜਤਿਨ ਕਪੂਰ ਥਾਣਾ ਮੁਖੀ ਕੀਰਤਪੁਰ ਸਾਹਿਬ, ਰਜਨੀਸ਼ ਚੌਧਰੀ ਥਾਣਾ ਮੁਖੀ ਨੰਗਲ ਆਪਣੀ ਪੁਲਿਸ ਫੋਰਸ ਨਾਲ ਹਾਜਰ ਸਨ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!