Inflation in India(ਪੰਜਾਬੀ ਖ਼ਬਰਨਾਮਾ): ਦੇਸ਼ ‘ਚ ਪਿਛਲੇ ਕੁਝ ਮਹੀਨਿਆਂ ਵਿੱਚ ਮਹਿੰਗਾਈ ‘ਚ ਗਿਰਾਵਟ ਆਈ ਹੈ। ਮਾਰਚ ‘ਚ ਪ੍ਰਚੂਨ ਮਹਿੰਗਾਈ ਦਰ 9 ਮਹੀਨਿਆਂ ‘ਚ ਸਭ ਤੋਂ ਹੇਠਲੇ ਪੱਧਰ ‘ਤੇ ਆ ਗਈ ਸੀ। ਹਾਲਾਂਕਿ, ਪ੍ਰਚੂਨ ਮਹਿੰਗਾਈ ਦਰ ਅਜੇ ਵੀ ਰਿਜ਼ਰਵ ਬੈਂਕ ਦੇ ਟੀਚੇ ਤੋਂ ਕਾਫੀ ਉੱਪਰ ਹੈ। ਦੂਜੇ ਪਾਸੇ ਪੂਰੀ ਰਾਹਤ ਮਿਲਣ ਤੋਂ ਪਹਿਲਾਂ ਹੀ ਮਹਿੰਗਾਈ ਦੇ ਮੋਰਚੇ ‘ਤੇ ਨਵਾਂ ਖਤਰਾ ਪੈਦਾ ਹੋ ਗਿਆ ਹੈ।