05 ਅਗਸਤ 2024 :ਸ਼੍ਰੋਮਣੀ ਅਕਾਲੀ ਦਲ ਨੇ 23 ਜੁਲਾਈ ਨੂੰ ਕੋਰ ਕਮੇਟੀ ਭੰਗ ਕਰਨ ਤੋਂ ਬਾਅਦ ਐਤਵਾਰ ਨੂੰ 23 ਮੈਂਬਰੀ ਨਵੀਂ ਕੋਰ ਕਮੇਟੀ ਦਾ ਗਠਨ ਕਰ ਦਿੱਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ’ਚ ਕਮੇਟੀ ਦੀ ਹੋਈ ਬੈਠਕ ’ਚ ਇਸ ’ਤੇ ਮੋਹਰ ਲੱਗਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮ ਨੇ ਇਸ ਦੀ ਜਾਣਕਾਰੀ ਇੰਟਰਨੈੱਟ ਮੀਡੀਆ ਐਕਸ ’ਤੇ ਪੋਸਟ ਪਾ ਕੇ ਦਿੱਤੀ।

ਕੋਰ ਕਮੇਟੀ ’ਚ ਜਿਨ੍ਹਾਂ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ’ਚ ਸਭ ਤੋਂ ਪਹਿਲਾ ਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਹੈ। ਉਨ੍ਹਾਂ ਤੋਂ ਇਲਾਵਾ ਮੈਂਬਰਾਂ ’ਚ ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜ਼ਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ, ਇਕਬਾਲ ਸਿੰਘ ਝੂੰਦਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐੱਨਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਨ ਸਿੰਘ ਠੰਢਲ ਤੇ ਬਲਦੇਵ ਸਿੰਘ ਖਹਿਰਾ ਦੇ ਨਾਂ ਸ਼ਾਮਿਲ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।