ਨਵੀਂ ਦਿੱਲੀ, 22 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਰਾਹਤ ਮਿਲ ਗਈ ਹੈ। ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਉਸ ਕੇਸ ਵਿੱਚ ਬਰੀ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ‘ਤੇ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਭੀੜ ਨੂੰ ਹਿੰਸਾ ਲਈ ਭੜਕਾਉਣ ਦਾ ਦੋਸ਼ ਸੀ।
