ਚੰਡੀਗੜ੍ਹ, 30 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਚੰਡੀਗੜ੍ਹ ਪੁਲਿਸ ਦੇ ਸੇਵਾਮੁਕਤ ਡੀਐੱਸਪੀ ਦਿਲਸ਼ੇਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਦਿਲਸ਼ੇਰ ਸਿੰਘ ਨੇ ਕੱਲ੍ਹ ਦੁਪਹਿਰੇ ਅਗਮਪੁਰ ਪਿੰਡ ਵਿਚ ਆਨੰਦਪੁਰ ਸਾਹਿਬ ਤੋਂ ਆਪ ਆਗੂ ਨਿਤਿਨ ਨੰਦਾ ਨੂੰ ਗੋਲੀ ਮਾਰ ਦਿੱਤੀ ਸੀ

ਸੂਤਰਾਂ ਨੇ ਦੱਸਿਆ ਕਿ ਸੇਵਾਮੁਕਤ ਡੀਐੱਸਪੀ ਨੇ ਨੰਦਾ ਦੇ ਦੋ ਗੋਲੀਆਂ ਮਾਰੀਆਂ। ਆਪ ਆਗੂ ਨੂੰ ਆਨੰਦਪੁਰ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਨਿਤਿਨ ਨੰਦਾ ਇਸ ਤੋਂ ਪਹਿਲਾਂ ਰੂਪਨਗਰ ਵਿਚ ਸ਼ਿਵ ਸੈਨਾ ਆਗੂ ਸੀ ਤੇ ਮਗਰੋਂ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ।

ਪਿੰਡ ਅਗਮਪੁਰ ਵਿੱਚ ਇੱਕ ਸਮਾਜਿਕ ਸਮਾਗਮ ਦੌਰਾਨ ਦੋਵਾਂ ਦੀ ਬਹਿਸ ਹੋਈ ਜਿਸ ਤੋਂ ਬਾਅਦ ਦਿਲਸ਼ੇਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਨੰਦਾ ’ਤੇ ਗੋਲੀ ਚਲਾ ਦਿੱਤੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।