court

ਮੋਗਾ , 7 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-Moga sex scandal case- ਮੋਗਾ ਸੈਕਸ ਸਕੈਂਡਲ ਮਾਮਲੇ ‘ਚ ਪੰਜਾਬ ਪੁਲਿਸ ਦੇ ਚਾਰ ਸਾਬਕਾ ਅਧਿਕਾਰੀਆਂ ਨੂੰ ਸਜ਼ਾ ਸੁਣਾਈ ਗਈ ਹੈ। ਵਿਸ਼ੇਸ਼ ਜੱਜ-2 ਰਾਕੇਸ਼ ਗੁਪਤਾ ਨੇ ਇਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦਾ ਦੋਸ਼ੀ ਪਾਇਆ ਸੀ। ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਣੇ ਮੋਗਾ ਸਿਟੀ ਥਾਣੇ ਦੇ ਦੋ ਸਾਬਕਾ ਐੱਸਐੱਚਓਜ਼ ਰਮਨ ਕੁਮਾਰ ਅਤੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਅੱਜ ਸਜ਼ਾ ਸੁਣਾਈ ਗਈ ਹੈ।
ਚਾਰਾਂ ਨੂੰ 5-5 ਸਾਲ ਕੈਦ ਅਤੇ 2-2 ਲੱਖ ਜੁਰਮਾਨਾ ਲਾਇਆ ਗਿਆ ਹੈ। ਪੁਲਿਸ ਅਫ਼ਸਰਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦਾ ਦੋਸ਼ੀ ਪਾਇਆ ਗਿਆ ਸੀ। ਸੀਬੀਆਈ ਅਦਾਲਤ ਵੱਲੋਂ ਪੁਲਿਸ ਅਧਿਕਾਰੀਆਂ ਨੂੰ 29 ਮਾਰਚ ਨੂੰ ਦੋਸ਼ੀ ਕਰਾਰ ਦਿੰਦਿਆਂ ਚਾਰ ਅਪਰੈਲ ਨੂੰ ਸਜ਼ਾ ਸੁਣਾਉਣ ਦਾ ਦਿਨ ਨਿਰਧਾਰਤ ਕੀਤਾ ਗਿਆ ਸੀ ਪਰ ਹੁਣ ਅਦਾਲਤ ਵੱਲੋਂ ਦੋਸ਼ੀਆਂ ਨੂੰ ਸੱਤ ਅਪਰੈਲ ਨੂੰ ਸਜ਼ਾ ਸੁਣਾਈ ਗਈ ਹੈ।

ਸੀਬੀਆਈ ਅਦਾਲਤ ਨੇ ਸਾਬਕਾ ਪੁਲਿਸ ਅਫ਼ਸਰਾਂ ਦਵਿੰਦਰ ਸਿੰਘ ਗਰਚਾ ਅਤੇ ਪਰਮਦੀਪ ਸਿੰਘ ਸੰਧੂ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀ ਧਾਰਾ ਦਾ ਦੋਸ਼ੀ ਪਾਇਆ ਹੈ ਜਦੋਂਕਿ ਦੋਵੇਂ ਤਤਕਾਲੀ ਐੱਸਐੱਚਓਜ਼ ਰਮਨ ਕੁਮਾਰ ਤੇ ਅਮਰਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਐਕਟ ਤੇ ਧਾਰਾ 384 ਤਹਿਤ ਦੋਸ਼ੀ ਕਰਾਰ ਦਿੱਤਾ ਸੀ। ਇੰਸਪੈਕਟਰ ਅਮਰਜੀਤ ਸਿੰਘ ਨੂੰ ਆਈਪੀਸੀ ਦੀ ਧਾਰਾ 511 ਤਹਿਤ ਵੀ ਦੋਸ਼ੀ ਪਾਇਆ ਗਿਆ ਹੈ।
ਇਸ ਵਿੱਚ ਇੱਕ ਹੋਰ ਹੈਰਾਨੀਜਨਕ ਗੱਲ ਇਹ ਹੈ ਕਿ ਸੀਬੀਆਈ ਅਦਾਲਤ ਨੇ ਰਮਨ, ਜੋ ਉਸ ਸਮੇਂ ਇੰਸਪੈਕਟਰ ਸੀ, ਨੂੰ 1 ਲੱਖ ਰੁਪਏ ਦੇ ਜੁਰਮਾਨੇ ਦੇ ਨਾਲ 3 ਸਾਲ ਦੀ ਵਾਧੂ ਸਜ਼ਾ ਸੁਣਾਈ ਹੈ, ਜਿਸ ਦਾ ਮਤਲਬ ਹੈ ਕਿ ਰਮਨ ਨੂੰ 8 ਸਾਲ ਦੀ ਕੈਦ ਅਤੇ 100,000 ਰੁਪਏ ਦਾ ਵੱਖਰਾ ਜੁਰਮਾਨਾ ਭਰਨਾ ਪਵੇਗਾ। ਦੱਸ ਦਈਏ ਕਿ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਅਧਿਕਾਰੀ ਲੋਕਾਂ ਨੂੰ ਰੇਪ ਮਾਮਲਿਆਂ ‘ਚ ਫਸਾ ਕੇ ਫਰਜ਼ੀ ਤਰੀਕੇ ਨਾਲ ਵਸੂਲੀ ਕਰਦੇ ਸਨ। ਇਨ੍ਹਾਂ ਉੱਪਰ 50 ਲੋਕਾਂ ਨੂੰ ਰੇਪ ਕੇਸ ‘ਚ ਫਸਾਉਣ ਦਾ ਦੋਸ਼ ਹੈ।

ਸੰਖੇਪ:- ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਚਾਰ ਸਾਬਕਾ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦੇ ਦੋਸ਼ੀ ਕਰਾਰ ਦਿਆਂ 5-5 ਸਾਲ ਦੀ ਕੈਦ ਅਤੇ ਜੁਰਮਾਨਾ ਲਗਾਇਆ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।