12 ਅਗਸਤ 2024 : ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ 21 ਅਗਸਤ ਤੱਕ ਅੰਤਰਿਮ ਰੋਕ ਲਗਾ ਦਿੱਤੀ ਹੈ। ਪੂਜਾ ਖੇਡਕਰ ’ਤੇ ਗਲਤ ਤਰੀਕੇ ਨਾਲ ਓਬੀਸੀ ਅਤੇ ਅਪੰਗਤਾ ਕੋਟੇ ਦੇ ਲਾਭ ਪ੍ਰਾਪਤ ਕਰਕੇ ਧੋਖਾਧੜੀ ਕਰਨ ਦੇ ਦੋਸ਼ ਹਨ। ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਖੇਡਕਰ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਪੁਲੀਸ ਦੇ ਨਾਲ-ਨਾਲ ਯੂਪੀਐਸਸੀ ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਜਵਾਬ ਦੇਣ ਲਈ ਕਿਹਾ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 21 ਅਗਸਤ ਨੂੰ ਸੂਚੀਬੱਧ ਕਰ ਦਿੱਤੀ ਹੈ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।