20 ਜੂਨ (ਪੰਜਾਬੀ ਖਬਰਨਾਮਾ): ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲੇ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 33 ਲੋਕਾਂ ਦੀ ਮੌਤ ਹੋ ਗਈ, ਜਦਕਿ 60 ਤੋਂ ਵੱਧ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ ‘ਚ ਨਾਜਾਇਜ਼ ਸ਼ਰਾਬ ਬਣਾਉਣ ਦੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 200 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਜਾਂਚ ‘ਚ ਪਤਾ ਲੱਗਿਆ ਹੈ ਕਿ ਸ਼ਰਾਬ ‘ਚ ਘਾਤਕ ਮਿਥੇਨੌਲ ਪਾਇਆ ਗਿਆ ਸੀ।

ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਲਾਜ ਅਧੀਨ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਗੈਰ-ਕਾਨੂੰਨੀ ਸ਼ਰਾਬ ਦੇ ਉਤਪਾਦਨ ਨੂੰ ਰੋਕਣ ਵਿੱਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਟਵਿੱਟਰ ‘ਤੇ ਪੋਸਟ ਸਾਂਝੀ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ, ”ਜੇਕਰ ਜਨਤਾ ਨੂੰ ਅਜਿਹੀ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ ਬਾਰੇ ਸੂਚਨਾ ਮਿਲਦੀ ਹੈ, ਤਾਂ ਉਹ ਤੁਰੰਤ ਸੂਚਿਤ ਕਰਨ। ਉਨ੍ਹਾਂ ਦੀ ਸੂਚਨਾ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਰਾਜਪਾਲ ਨੇ ਵੀ ਦੁੱਖ ਕੀਤਾ ਜ਼ਾਹਰ

ਉੱਥੇ ਹੀ ਰਾਜਪਾਲ ਨੇ ਵੀ ਕਾਲਾਕੁਰਿਚੀ ਵਿੱਚ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਆਪਣੇ ਆਪ ਵਿੱਚ ਚਿੰਤਾ ਦਾ ਵਿਸ਼ਾ ਹਨ। ਸੂਬੇ ‘ਚ ਸਮੇਂ-ਸਮੇਂ ‘ਤੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਖਪਤ ਘੱਟ ਨਹੀਂ ਹੋਈ ਹੈ। ਇਹ ਇੱਕ ਵੱਡੀ ਕਮੀ ਹੈ ਅਤੇ ਚਿੰਤਾ ਦਾ ਵਿਸ਼ਾ ਵੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।