ਅੰਮ੍ਰਿਤਸਰ, 11 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ ਵੱਲੋਂ ਰੱਖਿਆ ਇਜਲਾਸ ਗੁਰਦੁਆਰਾ ਬੁਰਜ ਅਕਾਲੀ ਫੁੱਲਾ ਸਿੰਘ ਵਿਖੇ ਹੋਇਆ । ਇਸ ਵਿੱਚ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਅਤੇ ਸੰਗਠਨਾਤਮਕ ਢਾਂਚੇ ਦਾ ਫੈਸਲਾ ਲੈਣ ‘ਤੇ ਫੈਸਲਾਕੁੰਨ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਇਜਲਾਸ ਸਮੇਂ ਪੰਜ ਮੈਂਬਰੀ ਕਮੇਟੀ ਮੈਂਬਰ ਪਹੁੰਚੇ ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਮ ਦਾ ਐਲਾਨ ਕੀਤਾ |ਇਜਲਾਸ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ , ਬੀਬੀ ਸਤਵੰਤ ਕੌਰ , ਭਾਈ ਗੋਬਿੰਦ ਸਿੰਘ ਲੋਂਗੋਵਾਲ, ਮਨਪ੍ਰੀਤ ਸਿੰਘ ਇਆਲੀ , ਗੁਰਪ੍ਰਤਾਪ ਸਿੰਘ ਵਡਾਲਾ ਆਦਿ ਵੱਡੀ ਗਿਣਤੀ ਵਿਚ ਡੈਲੀਗੇਟ ਅਤੇ ਸਮਰੱਥਕ ਪਹੁੰਚ ਚੁੱਕੇ ਹਨ।

ਇਜਲਾਸ ਸ਼ੁਰੂ ਹੋਣ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕੀਤਾ ਗਿਆ। ਉਨ੍ਹਾਂ ਦੇ ਨਾਂ ਬਾਬਾ ਸਰਬਜੋਤ ਸਿੰਘ ਬੇਦੀ ਨੇ ਪੇਸ਼ ਕੀਤਾ ਤੇ ਇਸ ਦੀ ਭਾਈ ਗੋਬਿੰਦ ਸਿੰਘ ਲੋਗੋਵਾਲ ਤੇ ਸੁੱਚਾ ਸਿੰਘ ਛੋਟੇਪੁਰ ਨੇ ਤਾਇਦ ਮਜੀਦ ਕੀਤੀ।

ਸਮੁੱਚੇ ਡੈਲੀਗੇਟ ਤੇ ਉਹਨਾਂ ਦੇ ਸ਼ਖਸੀਅਤ ਬਾਰੇ ਹਾਊਸ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਪ੍ਰਧਾਨ ਲਈ ਪੇਸ਼ ਹੋਣ ਤੇ ਅਤੇ ਉਸ ਦੀ ਤਾਇਦ ਤਾਈਦ ਮਜੀਦ ਹੋਣ ਅਤੇ ਕਿਸੇ ਹੋਰ ਦਾ ਨਾਮ ਨਾ ਪੇਸ਼ ਹੋਣ ਤੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਧਾਨ ਚੁਣ ਲਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਗਠਨ ਵਿੱਚ ਪੰਥਕ ਕੌਂਸਲ ਦਾ ਵੀ ਗਠਨ ਕੀਤਾ ਗਿਆ ਜਿਸ ਦੀ ਚੇਅਰਪਰਸਨ ਬੀਬੀ ਸਤਵੰਤ ਕੌਰ ਨੂੰ ਨਿਯੁਕਤ ਕੀਤਾ ਗਿਆ।

ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ, ਇਸਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਰਾਜਨੀਤਿਕ ਭਵਿੱਖ ‘ਤੇ ਵੀ ਵੱਡਾ ਪ੍ਰਭਾਵ ਪੈ ਸਕਦਾ ਹੈ।

ਦਰਅਸਲ, ਅਕਾਲ ਤਖ਼ਤ ਵੱਲੋਂ ਦਸੰਬਰ 2024 ਵਿੱਚ ਬਣਾਈ ਗਈ ਪੰਜ ਮੈਂਬਰੀ ਭਰਤੀ ਕਮੇਟੀ ਪਾਰਟੀ ਵਿੱਚ ਲੀਡਰਸ਼ਿਪ ਸੰਕਟ ਅਤੇ ਪੰਥਕ ਮੁੱਦਿਆਂ ‘ਤੇ ਅਸਹਿਮਤੀ ਕਾਰਨ ਬਣਾਈ ਗਈ ਸੀ। ਬਾਗੀ ਧੜੇ ਦਾ ਦੋਸ਼ ਹੈ ਕਿ ਮੌਜੂਦਾ ਲੀਡਰਸ਼ਿਪ, ਖਾਸ ਕਰਕੇ ਸੁਖਬੀਰ ਬਾਦਲ, ਪਾਰਟੀ ਨੂੰ ਪੰਥਕ ਸਿਧਾਂਤਾਂ ਤੋਂ ਭਟਕਾ ਰਹੀ ਹੈ ਅਤੇ ਸੰਗਠਨ ਵਿੱਚ ਲੋਕਤੰਤਰੀ ਪਰੰਪਰਾਵਾਂ ਨੂੰ ਕਮਜ਼ੋਰ ਕਰ ਰਹੀ ਹੈ। ਇਹੀ ਕਾਰਨ ਹੈ ਕਿ ਅਕਾਲ ਤਖ਼ਤ ਸਾਹਿਬ ਨੇ ਭਰਤੀ ਕਮੇਟੀ ਦਾ ਗਠਨ ਕੀਤਾ ਅਤੇ ਇੱਕ ਨਵੀਂ ਪਾਰਟੀ ਤਿਆਰ ਕਰਨ ਲਈ ਸਹਿਮਤੀ ਦਿੱਤੀ।

ਸੰਖੇਪ:-
ਭਰਤੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਅਤੇ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ, ਜਿਸ ਨਾਲ ਪਾਰਟੀ ਦੇ ਆਗੂ ਸੁਖਬੀਰ ਬਾਦਲ ਦੇ ਭਵਿੱਖ ‘ਤੇ ਸਵਾਲ ਖੜੇ ਹੋ ਗਏ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।