ਮੈਲਬੌਰਨ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਆਪਣੀ ਮੈਲਬੌਰਨ ਫੇਰੀ ਦੌਰਾਨ ਦਲ ਬਾਬਾ ਬਿਧੀ ਚੰਦ ਜੀ ਖ਼ਾਲਸਾ ਛਾਉਣੀ ਪਲੰਪਟਨ ਮੈਲਬੌਰਨ ਵਿੱਖੇ ਪਹੁੰਚੇ। ਇਸ ਮੌਕੇ ਸੰਗਤਾਂ ਵੱਲੋਂ ਸਿੰਘ ਸਾਹਿਬ ਦਾ ਨਿੱਘਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਿੰਘ ਸਾਹਿਬ ਜੀ ਵੱਲੋਂ ਗੁਰਬਾਣੀ ਦੇ ਸ੍ਰੀ ਮੁਖਵਾਕ ਸੰਗਤਾਂ ਨੂੰ ਸਰਵਣ ਕਰਵਾਏ ਅਤੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ । ਸਥਾਨਕ ਸੇਵਾਦਾਰਾਂ ਵੱਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਦਲਜੀਤ ਸਿੰਘ ਨਿਊਜੀਲੈਂਡ ਵਾਲਿਆਂ ਨਾਲ ਆਏ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ। ਜਿਕਰਯੋਗ ਹੈ ਕਿ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 45 ਪਾਵਨ ਸਰੂਪ ਮੈਲਬੌਰਨ ਤੋ ਨਿਊਜ਼ੀਲੈਂਡ ਲੈ ਕੇ ਜਾਏ ਜਾ ਰਹੇ ਹਨ ਜਿਸ ਦੇ ਚਲਦਿਆਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨਿਊਜ਼ੀਲੈਂਡ ਤੋਂ ਮੈਲਬੌਰਨ ਪੁੱਜੀਆਂ ਹੋਈਆਂ ਹਨ ਤੇ ਕੱਲ੍ਹ ਸਿੰਘ ਸਾਹਿਬ ਸੰਗਤਾਂ ਦੀ ਅਗਵਾਈ ਕਰਦਿਆਂ ਪਾਵਨ ਸਰੂਪਾਂ ਦੇ ਨਾਲ ਨਿਊਜ਼ੀਲੈਂਡ ਲਈ ਰਵਾਨਾ ਹੋਣਗੇ। ਅੱਜ ਮੈਲਬੌਰਨ ਵਿੱਖੇ ਠਹਿਰਾ ਦੇ ਦੌਰਾਨ ਗੁਰੁਘਰਾਂ ਚ ਹਾਜ਼ਰੀ ਭਰ ਰਹੇ ਹਨ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।