(ਪੰਜਾਬੀ ਖ਼ਬਰਨਾਮਾ):ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਨਵੀਂ ਫ਼ਿਲਮ ‘ਸ਼ਿੰਦਾ-ਸ਼ਿੰਦਾ ਨੋ ਪਾਪਾ’ ਨੂੰ ਲੈ ਸੁਰਖੀਆਂ ‘ਚ ਬਣੇ ਹੋਏ ਹਨ। ਗਾਇਕ ਆਪਣੀ ਫ਼ਿਲਮ ਦੀ ਪ੍ਰੋਮੋਸ਼ਨ ‘ਚ ਰੁਝੇ ਹੋਏ ਹਨ। ਹਾਲ ਹੀ ‘ਚ ਇਸ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋਇਆ ਸੀ ਜਿਸ ਨੂੰ ਫੈਨਜ਼ ਵਲੋਂ ਕਾਫੀ ਪਿਆਰ ਮਿਲਿਆ ਸੀ। ਹੁਣ ਪ੍ਰਸ਼ੰਸਕ ਇਸ ਫ਼ਿਲਮ ਦੀ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ। ਦੱਸ ਦੇਈਏ ਕਿ ਇਸ ਫਿਲਮ ਵਿੱਚ ਗਿੱਪੀ ਤੋਂ ਇਲਾਵਾ ਟੈਲੀਵਿਜ਼ਨ ਅਦਾਕਾਰਾ ਹਿਨਾ ਖਾਨ ਅਹਿਮ ਭੂਮਿਕਾ ਵਿੱਚ ਨਜ਼ਰ ਆ ਰਹੀ ਹੈ। ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਗਿੱਪੀ ਆਪਣੇ ਪੁੱਤਰ ਸ਼ਿੰਦਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਣਗੇ।
ਹਾਲ ਹੀ ‘ਚ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੇ ਬੇਟੇ ਸ਼ਿੰਦਾ ਨੇ ਨਿਊਜ਼ 18 ਪੰਜਾਬ ਨੂੰ ਇੰਟਰਵਿਊ ਦਿੱਤਾ। ਇਸ ਦੌਰਾਨ ਉਹ ਕਾਫੀ ਮਸਤੀ ਕਰਦੇ ਨਜ਼ਰ ਆਏ। ਪਹਿਲੀ ਵਾਰ ਗਿੱਪੀ ਨੇ ਆਪਣੇ ਪੁੱਤ ਸ਼ਿੰਦੇ ਨਾਲ ਇੰਟਰਵਿਊ ‘ਚ ਰੌਣਕਾਂ ਲਗਾਈਆਂ।
ਫਿਲਮ ਦੇ ਟ੍ਰੇਲਰ ਵਿੱਚ ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ਰਾਹੀਂ ਟੀਵੀ ਅਦਾਕਾਰਾ ਹਿਨਾ ਖਾਨ ਪੰਜਾਬੀ ਇੰਡਸਟਰੀ ‘ਚ ਐਂਟਰੀ ਕਰਨ ਜਾ ਰਹੀ ਹੈ।
ਫਿਲਮ ਵਿੱਚ ਹਿਨਾ ਨਾਲ ਉਨ੍ਹਾਂ ਦੀ ਕੈਮਿਸਟ੍ਰੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸ਼ਿੰਦਾ ਇੱਕ ਵਾਰ ਫਿਰ ਤੋਂ ਆਪਣੀਆਂ ਕਿਊਟ ਹਰਕਤਾਂ ਨਾਲ ਫੈਨਜ਼ ਨੂੰ ਹਸਾਉਂਦੇ ਹੋਏ ਨਜ਼ਰ ਆ ਰਿਹਾ ਹੈ। ਫਿਲਮ ‘ਚ ਕਾਮੇਡੀ ਦਾ ਫੁੱਲ ਤੜਕਾ ਲਗਾਇਆ ਗਿਆ ਹੈ। ਦੱਸ ਦਈਏ ਕਿ ਇਹ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ 10 ਮਈ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਨੂੰ ਵੇਖਣ ਲਈ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।