08 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- PRTC ਤੇ ਪਨਬੱਸ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਹੈ। 13 ਅਗਸਤ ਤੱਕ ਹੜਤਾਲ ਮੁਲਤਵੀ ਨੂੰ ਮੁਲਤਵੀ ਕਰ ਦਿੱਤਾ ਹੈ। ਮੁਲਾਜ਼ਮਾਂ ਨੂੰ ਕਿਲੋਮੀਟਰ ਸਕੀਮ ਦੇ ਟੈਂਡਰ ਮੁਲਤਵੀ ਕਰਨ ਦਾ ਭਰੋਸਾ ਮਿਲਿਆ ਹੈ। PRTC ਤੇ ਪਨਬੱਸ ਮੁਲਾਜ਼ਮਾਂ ਨੇ ਵਾਅਦਾ ਲਾਗੂ ਨਾ ਹੋਣ ‘ਤੇ 14 ਅਗਸਤ ਤੋਂ ਮੁੜ ਧਰਨੇ ਦੀ ਚਿਤਾਵਨੀ ਦਿੱਤੀ ਹੈ। CM ਤੇ ਟ੍ਰਾਂਸਪੋਰਟ ਮੰਤਰੀ ਦੇ ਘਰ ਅੱਗੇ ਧਰਨੇ ਦੀ ਚਿਤਾਵਨੀ ਦਿੱਤੀ ਗਈ ਹੈ। ਰੱਖੜੀ ਮੌਕੇ ਬੱਸਾਂ ਦੇ ਚੱਕਾ ਜਾਮ ਕਰਕੇ ਮੁਸ਼ਕਿਲ ਆ ਰਹੀ ਸੀ।

ਹੁਣ PRTC ਤੇ ਪਨਬੱਸ ਮੁਲਾਜ਼ਮਾਂ ਦੇ ਇਸ ਫੈਸਲੇ ਨਾਲ ਮਹਿਲਾਵਾਂ ਨੂੰ ਵੀ ਰਾਹਤ ਮਿਲੀ ਹੈ। ਕਿਉਂਕਿ ਕੱਲ੍ਹ 9 ਅਗਸਤ ਨੂੰ ਰੱਖੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਅਤੇ ਰੱਖੜੀ ਮੌਕੇ ਜ਼ਿਆਦਾਤਰ ਮਹਿਲਾਵਾਂ ਬੱਸਾਂ ਰਾਹੀਂ ਸਫ਼ਰ ਕਰ ਕੇ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਜਾਂਦੀਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।