13 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਨੇ 14 ਅਪ੍ਰੈਲ (ਸੋਮਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਦੀ ਜਯੰਤੀ ਨੂੰ ਲੈ ਕੇ ਕੀਤੀ ਕੀਤੀ ਗਈ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਨਗਰ ਨਿਗਮ 14 ਅਪ੍ਰੈਲ ਨੂੰ ਬੰਦ ਰਹਿਣਗੇ।
ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ ਦੇ ਮੌਕੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਘੋਸ਼ਿਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਗੁੱਡ ਫਰਾਈਡੇਅ (18 ਅਪ੍ਰੈਲ, ਸ਼ੁੱਕਰਵਾਰ) ਅਤੇ ਭਗਵਾਨ ਪਰਸ਼ੂ ਰਾਮ ਜਨਮ ਉਤਸਵ (29 ਅਪ੍ਰੈਲ, ਮੰਗਲਵਾਰ) ਨੂੰ ਵੀ ਛੁੱਟੀ ਰਹੇਗੀ।
ਸੰਖੇਪ: 14 ਅਪ੍ਰੈਲ ਨੂੰ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ ਮੌਕੇ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ, ਸਾਰੇ ਸਕੂਲ, ਕਾਲਜ ਅਤੇ ਦਫ਼ਤਰ ਬੰਦ ਹੋਣਗੇ।