ਰੂਪਨਗਰ, 14 ਫਰਵਰੀ (ਪੰਜਾਬੀ ਖ਼ਬਰਨਾਮਾ)

ਭਾਰਤੀ ਚੋਣ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਤੇ ਵਿਧਾਨ ਸਭਾ ਹਲਕਾ 50 ਰੂਪਨਗਰ ਵਿੱਚ ਵੋਟ ਬਣਾਉਣ ਸੰਬੰਧੀ ਜਾਗਰੂਕ ਕਰਨ ਲਈ ਸਵੀਪ ਪੱਧਰ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਦੌਰ ਜਾਰੀ ਹੈ। ਇਸ ਦੇ ਅੰਤਰਗਤ ਹੀ ਸਰਕਾਰੀ ਆਈ.ਟੀ.ਆਈ. (ਲੜਕੀਆਂ) ਰੂਪਨਗਰ ਵਿਖੇ ਵੋਟ ਬਣਾਉਣ ਸਬੰਧੀ ਅਤੇ ਇਸ ਦਾ ਸਹੀ ਇਸਤੇਮਾਲ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ-50 ਰੂਪਨਗਰ ਸ਼੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਸ. ਰਾਜਪਾਲ ਸਿੰਘ ਸੇਖੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 50-ਰੂਪਨਗਰ ਵੱਲੋਂ ਸਵੀਪ ਗਤੀਵਿਧੀਆਂ ਜਾਰੀ ਹਨ।

ਇਸ ਮੌਕੇ ਸਵੀਪ ਗਤੀਵਿਧੀਆਂ ਤਹਿਤ ਹੀ ਵਾਈਟ ਪ੍ਰਤੀ ਜਾਗਰੂਕ ਕਰਨ ਤੇ ਇਸਦਾ ਸਹੀ ਇਸਤੇਮਾਲ ਕਰਨ ਸਬੰਧੀ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਵਿਦਿਆਰਥਣਾਂ ਵੱਲੋਂ ਕੱਪੜਿਆਂ ਅਤੇ ਚਾਰਟ ਉੱਪਰ ਵੋਟਾਂ ਸਬੰਧੀ ਸਲੋਗਨ ਵੀ ਲਿਖੇ ਗਏ ਤੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਦਿੱਤੇ ਗਏ।

ਇਸ ਮੌਕੇ ਬਲਜਿੰਦਰ ਸਿੰਘ ਸੁਪਰਵਾਈਜ਼ਰ, ਪ੍ਰਿੰਸੀਪਲ ਪ੍ਰਭਜੋਤ ਕੌਰ ਸਮੂਹ ਸਟਾਫ਼ ਅਤੇ ਵਿਦਿਆਰਥਣਾ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।