ਫਿਰੋਜ਼ਪੁਰ, 26 ਫਰਵਰੀ 2024 (ਪੰਜਾਬੀ ਖ਼ਬਰਨਾਮਾ):ਸਰਕਾਰੀ ਬਹੁਤਕਨੀਕੀ ਕਾਲਜ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਮਿਤੀ 21 ਫਰਵਰੀ ਤੋਂ 23 ਫਰਵਰੀ 2024 ਤੱਕ ਸਰਕਾਰੀ ਬਹੁਤਕਨੀਕੀ ਕਾਲਜ, ਪਟਿਆਲਾ ਵਿਖੇ ਹੋਏ ਰਾਜ ਪੱਧਰੀ ਅੰਤਰ ਬਹੁਤਕਨੀਕੀ ਯੁਵਕ ਮੇਲੇ ਵਿਚ ਭੰਗੜੇ ਦੇ ਮੁਕਾਬਲਿਆਂ ਵਿਚੋਂ ਪੰਜਾਬ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੋਲੋ ਡਾਂਸ ਵਿਚ ਕਾਉਂਸੁਲੇਸ਼ਨ ਇਨਾਮ ਪ੍ਰਾਪਤ ਕੀਤਾ।

ਕਾਲਜ ਦੇ ਪ੍ਰਿੰਸੀਪਲ ਸ੍ਰੀ ਜਤਿੰਦਰਪਾਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਤਕਨੀਕੀ ਸਿੱਖਿਆ ਦੀ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੇਲਿਆਂ ਵਿਚ ਭਾਗ ਲੈਣ ਨਾਲ ਜਿੱਥੇ ਵਿਦਿਆਰਥੀ ਆਪਣੇ ਸਭਿਆਚਾਰ ਨਾਲ ਜੁੜਦੇ ਹਨ, ਉੱਥੇ ਹੀ ਉਨ੍ਹਾਂ ਦੀ ਸਰਵ ਪੱਖੀ ਪ੍ਰਤਿਭਾ ਵਿਚ ਵੀ ਨਿਖਾਰ ਆਉਂਦਾ ਹੈ। ਇਸ ਪ੍ਰਾਪਤੀ ਲਈ ਪ੍ਰਿੰਸੀਪਲ ਵੱਲੋਂ ਸਮੂਹ ਟੀਮ ਇੰਚਾਰਜ ਅਤੇ ਸਾਰੇ ਵਿਦਿਆਰਥੀਆਂ ਦੇ ਸਹਿਯੋਗ ਦਾ ਧੰਨਵਾਦ ਕੀਤਾ। ਇਸ ਸਮੇਂ ਸ੍ਰੀਮਤੀ ਜਸਵਿੰਦਰ ਕੌਰ ਮੁਖੀ ਵਿਭਾਗ, ਸ੍ਰੀ ਰਮਨਜੀਤ ਸਿੰਘ ਲੈਕਚਰਾਰ, ਸ੍ਰੀ ਅਰੁਣ ਕੁਮਾਰ ਲੈਕਚਰਾਰ, ਸ੍ਰੀਮਤੀ ਜਸਵਿੰਦਰ ਕੌਰ ਲੈਕਚਰਾਰ ਅਤੇ ਸ੍ਰੀ ਨਵਜੀਵਨ ਸਿੰਘ ਲੈਕਚਰਾਰ ਵਲੋਂ ਵੀ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਜੇਤੂ ਵਿਦਿਆਰਥੀਆਂ ਨੇ ਇਸ ਪ੍ਰਾਪਤੀ ਲਈ ਸਮੂਹ ਸਟਾਫ ਅਤੇ ਪ੍ਰਿੰਸੀਪਲ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।