ਨਵੀਂ ਦਿੱਲੀ, 11 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- 2001 ਬੈਚ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਸੈਕਟਰ-11 ਸਥਿਤ ਆਪਣੇ ਘਰ ’ਚ ਖੁਦਕੁਸ਼ੀ ਕਰਨ ਦਾ ਮਾਮਲਾ ਭਖ ਗਿਆ ਹੈ।

ਮਾਮਲਾ ਭਖਦਾ ਵੇਖ ਹੁਣ ਹਰਿਆਣਾ ਸਰਕਾਰ ਨੇ ਰੋਹਤਕ ਦੇ ਐਸਪੀ ਨਰਿੰਦਰ ਬਿਜਾਰਨੀਆ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸੁਰੇਂਦਰ ਸਿੰਘ ਭੋਰਿਆ ਰੋਹਤਕ ਦੇ ਨਵੇਂ ਐਸਪੀ ਹੋਣਗੇ। ਉਧਰ, ਚੰਡੀਗੜ੍ਹ ਪੁਲਿਸ ਨੇ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਖੁਦਕੁਸ਼ੀ ਦੇ ਸਬੰਧ ਵਿੱਚ ਦਰਜ ਐਫਆਈਆਰ ਦੀ ਜਾਂਚ ਲਈ ਛੇ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕੀਤਾ ਹੈ।

ਇਸ ਤੋਂ ਪਹਿਲਾਂ ਨਵੀਂ ਦਿੱਲੀ ਦੇ ਹਰਿਆਣਾ ਭਵਨ ਦੇ ਰੈਜ਼ੀਡੈਂਟ ਕਮਿਸ਼ਨਰ ਡੀ ਸੁਰੇਸ਼ ਦੀ ਅਗਵਾਈ ਵਿੱਚ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਭਾਈਚਾਰਿਆਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਵਿਚ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਜਿਸ ਤੋਂ ਕੁਝ ਘੰਟਿਆਂ ਬਾਅਦ ਯੂਟੀ ਪੁਲਿਸ ਵੱਲੋਂ ਸਿੱਟ ਬਣਾਉਣ ਦਾ ਫੈਸਲਾ ਕੀਤਾ ਗਿਆ।

News18

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।