14 ਨਵੰਬਰ 2024 ਦੇਸ਼ ਭਰ ਵਿਚ ਕੱਲ੍ਹ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸੇ ਸਬੰਧ ਵਿਚ ਸ਼ਹਿਰਾਂ ਵਿਚ ਵੱਖ-ਵੱਖ ਦਿਨ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਸੇ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ ਦੋ ਦਿਨ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦਨਜ਼ਰ 13 ਨਵੰਬਰ ਨੂੰ ਫਗਵਾੜਾ ਵਿਖੇ ਨਗਰ ਕੀਰਤਨ ਦੇ ਰੂਟ ਉੱਪਰ ਪੈਂਦੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਮਿਤੀ 15 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਵੀ ਫਗਵਾੜਾ ਸਬ ਡਿਵੀਜ਼ਨ ਵਿਚ ਧਾਰਮਿਕ ਸਥਾਨ ਵਾਲੀ ਜਗ੍ਹਾ ਦੇ ਨੇੜੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।