ਬਰਨਾਲਾ, 10 ਅਪ੍ਰੈਲ (ਪੰਜਾਬੀ ਖਬਰਨਾਮਾ):ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਦੇ ਵਿਦਿਆਰਥੀਆਂ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਵਜ਼ੀਫਾ ਪ੍ਰੀਖਿਆ ਵਿੱਚ ਵਿਸ਼ੇਸ਼ ਸਥਾਨ ਪ੍ਰਾਪਤ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਸ੍ਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪ੍ਰਵੀਨ ਰਾਣੀ ਨੇ  ਸੱਤਵਾਂ ਰੈਂਕ, ਰਮਨਦੀਪ ਕੌਰ ਨੇ ਅੱਠਵਾਂ ਰੈਂਕ ਅਤੇ ਹਰਜੋਤ ਕੌਰ ਨੇ 11ਵਾਂ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਤਰ੍ਹਾਂ ਨਵੋਦਿਆ ਪ੍ਰਵੇਸ਼ ਪ੍ਰੀਖਿਆ ਵਿੱਚ ਵੀ ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਦੀ ਵਿਦਿਆਰਥਣ ਪ੍ਰਵੀਨ ਰਾਣੀ ਦੀ ਚੋਣ ਹੋਈ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਇਲਾਕੇ, ਮਾਪਿਆਂ ਅਤੇ ਸਕੂਲ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਮੁੱਖ ਅਧਿਆਪਕ ਸ਼੍ਰੀ ਅਸ਼ਵਨੀ ਕੁਮਾਰ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਰਦੀਪ ਸਿੰਘ ਰਾਣੂ, ਗੁਰਲਾਲ ਸਿੰਘ ਸਮਾਜ ਸੇਵੀ ਨੰਬਰਦਾਰ, ਜਸਪ੍ਰੀਤ ਕੌਰ, ਸਰਬਜੀਤ ਕੌਰ, ਗੁਰਦੀਪ ਸਿੰਘ, ਚਮਕੌਰ ਸਿੰਘ ਅਤੇ ਜਗਸੀਰ ਸਿੰਘ ਅਧਿਆਪਕ ਹਾਜਰ ਸਨ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।