ਚੰਡੀਗੜ੍ਹ, 23 ਫਰਵਰੀ (ਪੰਜਾਬੀ ਖਬਰਨਾਮਾ) :ਹਰਿਆਣਾ ਰਾਜ ਵਿੱਚ ਭਾਜਪਾ ਸਰਕਾਰ ਦੀ ਵਿਆਪਕ ਨਿਖੇਧੀ ਦੇ ਕੁਝ ਘੰਟਿਆਂ ਅੰਦਰ ਹੀ ਅੰਬਾਲਾ ਪੁਲੀਸ ਨੇ ‘ਯੂ’ ਟਰਨ ਲੈਂਦਿਆਂ ਹਰਿਆਣਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕੌਮੀ ਸੁਰੱਖਿਆ ਐਕਟ (ਐਨਐਸਏ) ਲਾਗੂ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ।
ਸਿਬਾਸ਼ ਕਬੀਰਾਜ, ਆਈਜੀਪੀ ਅੰਬਾਲਾ ਰੇਂਜ ਨੇ ਇੱਕ ਪ੍ਰੈਸ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਅੰਬਾਲਾ ਦੇ ਕੁਝ ਕਿਸਾਨ ਯੂਨੀਅਨ ਆਗੂਆਂ ‘ਤੇ ਐਨਐਸਏ ਕਾਨੂੰਨ ਲਾਗੂ ਕਰਨ ਦੇ ਮਾਮਲੇ ‘ਤੇ ਮੁੜ ਵਿਚਾਰ ਕੀਤਾ ਗਿਆ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਅਜਿਹਾ ਨਹੀਂ ਕੀਤਾ ਜਾਵੇਗਾ।
ਉਸਨੇ ਅੱਗੇ ਕਿਹਾ ਕਿ “ਹਰਿਆਣਾ ਪੁਲਿਸ ਪ੍ਰਦਰਸ਼ਨਕਾਰੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕਰਦੀ ਹੈ”।
ਇੱਥੇ ਵਰਣਨਯੋਗ ਹੈ ਕਿ ਅੰਬਾਲਾ ਪੁਲਿਸ ਨੇ ਵੀਰਵਾਰ ਦੇਰ ਰਾਤ ਨੂੰ ਹਿੰਦੀ ਵਿਚ ਇਕ ਬਿਆਨ ਜਾਰੀ ਕਰਕੇ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਐਨਐਸਏ ਕਾਨੂੰਨ ਲਾਗੂ ਕਰਨ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਨੂੰ ਜ਼ਬਤ/ਫ੍ਰੀਜ਼ ਕਰਨ ਦੀ ਪ੍ਰਕ੍ਰਿਆ ਆਰੰਭੀ ਸੀ ਤਾਂ ਜੋ ਸਰਕਾਰੀ ਜਾਂ ਨਿੱਜੀ ਜਾਇਦਾਦਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।
ਇਹ ਵੀ ਯਾਦ ਰਹੇ ਹੈ ਕਿ ਹਰਿਆਣਾ ਪੁਲਿਸ ਨੇ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਖਿਲਾਫ 21 ਫਰਵਰੀ ਦੀਆਂ ਝੜੱਪਾਂ ਕਾਰਨ ਇਰਾਦਾ ਕਤਲ ਦੀ ਕੋਸ਼ਿਸ਼ ਤਹਿਤ ਮੁਕੱਦਮਾ ਦਰਜ ਕੀਤਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!