ਬਟਾਲਾ 16 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ)  ਅੱਜ ਦੁਪਹਿਰ ਸਮੇਂ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਸਥਿਤ ਬਟਾਲਾ ਬਾਈਪਾਸ ਵਿਖੇ ਇਕ ਤੇਜ ਰਫਤਾਰ ਟਿੱਪਰ ਨੇ ਇਕ ਸਕੂਟਰੀ ਚਾਲਕ ਨੂੰ ਟੱਕਰ ਮਾਰ ਦਿੱਤੀ ਜਿਸਦੇ ਚਲਦਿਆਂ ਸਕੂਟਰੀ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ ਪਰਗਟ ਸਿੰਘ, ਸਿਪਾਹੀ ਵਿਕਾਸ ਬਨੋਤਰਾ ਅਤੇ ਸਿਪਾਹੀ ਹਰਪ੍ਰੀਤ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਹਰਤਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕਾਲਾ ਨੰਗਲ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਅੰਮ੍ਰਿਤਸਰ ਸਾਈਡ ਵੱਲ ਜਾ ਰਿਹਾ ਸੀ ਕਿ ਜਦ ਉਹ ਬਟਾਲਾ ਬਾਈਪਾਸ ਦੇ ਨਜ਼ਦੀਕ ਪਹੁੰਚਿਆ ਤਾਂ ਤੇਜ ਰਫਤਾਰ ਟਿੱਪਰ ਨੇ ਉਸਨੂੰ ਟੱਕਰ ਮਾਰ ਦਿੱਤੀ ਜਿਸਦੇ ਚਲਦਿਆਂ ਉਕਤ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਟਿੱਪਰ ਚਾਲਕ ਟਿੱਪਰ ਉੱਥੇ ਹੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ ਅਤੇ ਇਸ ਸੰਬੰਧੀ ਥਾਣਾ ਸਦਰ ਦੀ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।