09 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਵਰਲਡ ਹੈਲਥ ਡੇ ਮਨਾਇਆ ਗਿਆ। ਸਕੂਲ ਵਿਚ ਅਸੈਂਬਲੀ ਮੌਕੇ ਵਿਦਿਆਰਥੀਆਂ ਵੱਲੋਂ ‘ਵਰਲਡ ਹੈਲਥ ਡੇ’ ਨਾਲ ਸਬੰਧਤ ਬਹੁਤ ਹੀ ਸੁੰਦਰ ਚਾਰਟ ਅਤੇ ਅਰਟੀਕਲ ਪੇਸ਼ ਕੀਤੇ ਗਏ। ਆਰਟੀਕਲਜ਼ ਰਾਹੀ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਹਰ ਸਾਲ 7 ਅਪ੍ਰੈਲ ਨੂੰ ਵਰਲਡ ਹੈਲਥ ਡੇ’ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਕਰਦਿਆਂ ਦੱਸਿਆ ਕਿ ਸਾਲ 1948 ਵਿਚ ਅੱਜ ਦੇ ਦਿਨ ਵਰਲਡ ਹੈਲਥ ਔਰਗਨਾਈਜ਼ੇਸ਼ਨ’ ਨੇ ਵਿਸ਼ਵ ਪੱਧਰ ’ਤੇ ਆਪਣੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਸੀ। ਇਸ ਸੰਸਥਾ ਦੀ ਸ਼ੁਰੂਆਤ ਵਿਚ ਵਿਸ਼ਵ ਭਰ ਦੇ 61 ਦੇਸ਼ਾਂ ਨੇ ਵੱਲੋਂ ਦਸਤਖ਼ਤ ਕਰਕੇ ਇਸ ਸੰਸਥਾ ਨੂੰ ਹਰੀ ਝੰਡੀ ਦਿੱਤੀ ਗਈ ਸੀ ਅਤੇ ਉਸ ਸਮੇਂ ਤੋਂ ਹੁਣ ਤੱਕ ਇਹ ਸੰਸਥਾ ਸਿਹਤ ਦੇ ਖੇਤਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਂਦੀ ਆ ਰਹੀ ਹੈ। ਸਕੁਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਸਿਹਤ ਸਾਡੇ ਲਈ ਸਭ ਤੋਂ ਅਨਮੋਲ ਦਾਤ ਹੈ ਕਿਉਂਕਿ ਇਕ ਸਿਹਤਮੰਦ ਸ਼ਰੀਰ ਦੇ ਅੰਦਰ ਹੀ ਇਕ ਸਿਹਤਮੰਦ ਦਿਮਾਗ ਰਹਿ ਸਕਦਾ ਹੈ ਅਤੇ ਵਿਦਿਆਰਥੀ ਜੀਵਨ ਵਿਚ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਇੱਕ ਸਿਹਤਮੰਦ ਸਰੀਰ ਅਤੇ ਇਕ ਸਿਹਤਮੰਦ ਦਿਮਾਗ ਦੋਹਾਂ ਦੀ ਜ਼ਰੂਰਤ ਹੁੰਦੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਰੋਜ਼ਾਨਾ ਕਸਰਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਪੀਟੀ ਕਸਰਤਾਂ ਕਰਵਾਈਆਂ ਗਈਆਂ। ਉਨ੍ਹਾਂ ਬੱਚਿਆਂ ਨੂੰ ਹਮੇਸ਼ਾ ਆਪਣੀ ਸਿਹਤ ਦਾ ਧਿਆਨ ਰੱਖਣ ਦਾ ਸੰਦੇਸ਼ ਦਿੱਤਾ।
