ਚੰਡੀਗੜ੍ਹ 04 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਲਾਲੜੂ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਉਪਰਾਲਿਆਂ ਸਦਕਾ ਸੀ.ਐੱਚ.ਸੀ. ਲਾਲੜੂ ਵਿਖੇ ਹੁਣ 24 ਘੰਟੇ ਸਿਹਤ ਸੇਵਾਵਾਂ ਸ਼ੁਰੂ ਹੋ ਗਈਆਂ ਹਨ।

ਪੰਜਾਬ ਵਿਧਾਨ ਸਭਾ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਹਸਪਤਾਲ ’ਚ ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਦੋ ਤੋਂ ਵਧਾ ਕੇ ਚਾਰ ਕਰ ਦਿੱਤੀਆਂ ਗਈਆਂ ਹਨ, ਜਦਕਿ ਮੈਡੀਸਨ ਅਤੇ ਗਾਇਨੀ ਮਾਹਿਰਾਂ ਦੀ ਭਰਤੀ ਵੀ ਜਾਰੀ ਹੈ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਨਾਲ ਲਾਲੜੂ ਅਤੇ ਹੰਡੇਸਰਾ ਦੇ 50 ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਐਮਰਜੈਂਸੀ ਸਮੇਤ 24 ਘੰਟੇ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।