Health News(ਪੰਜਾਬੀ ਖਬਰਨਾਮਾ) : ਵਿਆਹ ਤੋਂ ਪਹਿਲਾਂ ਲੜਕੇ-ਲੜਕੀਆਂ ‘ਚ ਥੈਲੇਸੀਮੀਆ (Thalassemia) ਦੀ ਬਿਮਾਰੀ ਦਾ ਪਤਾ ਲਗਾ ਕੇ ਆਉਣ ਵਾਲੀ ਪੀੜ੍ਹੀ ਨੂੰ ਇਸ ਦੇ ਖਤਰੇ ਤੋਂ ਬਚਾਇਆ ਜਾ ਸਕਦਾ ਹੈ। ਜੇਕਰ ਕੋਈ ਲੜਕਾ ਜਾਂ ਲੜਕੀ ਥੈਲੇਸੀਮੀਆ ਤੋਂ ਪੀੜਤ ਹਨ ਤਾਂ ਉਨ੍ਹਾਂ ਨੂੰ ਇਕ ਦੂਜੇ ਨਾਲ ਵਿਆਹ ਨਹੀਂ ਕਰਨਾ ਚਾਹੀਦਾ। ਇਹ ਇਕ ਜੈਨੇਟਿਕ ਤੇ ਜਮਾਂਦਰੂ ਬਿਮਾਰੀ ਹੈ। ਇਸ ਨਾਲ ਸਰੀਰ ‘ਚ ਆਇਰਨ ਦੀ ਜ਼ਿਆਦਾ ਮਾਤਰਾ, ਦਿਲ ਸੰਬੰਧੀ ਸਮੱਸਿਆਵਾਂ, ਸਰੀਰਕ ਵਿਕਾਸ ‘ਚ ਰੁਕਾਵਟ ਤੇ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਰਹਿੰਦਾ ਹੈ।