12 ਅਗਸਤ 2024 : Foods to Not Eat with Milk : ਦੁੱਧ ਸਰੀਰ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਇਹ ਕੈਲਸ਼ੀਅਮ, ਪ੍ਰੋਟੀਨ, ਵਿਟਾਮਿਨ ਬੀ6, ਫਾਸਫੋਰਸ ਤੇ ਮੈਗਨੀਸ਼ੀਅਮ ਦਾ ਚੰਗਾ ਸਰੋਤ ਹੈ। ਇਸ ਨੂੰ ਪੀਣ ਨਾਲ ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ ਤੇ ਸਿਹਤ ਨੂੰ ਹੋਰ ਵੀ ਕਈ ਫਾਇਦੇ ਹੁੰਦੇ ਹਨ। ਇਸ ਲਈ ਇਸਨੂੰ ਡਾਈਟ ‘ਚ ਸ਼ਾਮਿਲ ਜ਼ਰੂਰ ਕਰਨਾ ਚਾਹੀਦਾ ਹੈ। ਹਾਲਾਂਕਿ ਦੁੱਧ ਦੇ ਨਾਲ ਕੁਝ ਚੀਜ਼ਾਂ ਬਿਲਕੁਲ ਵੀ ਨਹੀਂ ਸ਼ਾਮਲ ਕਰਨੀਆਂ ਚਾਹੀਦੀਆਂ, ਨਹੀਂ ਤਾਂ ਇਹ ਫਾਇਦੇ ਦੀ ਬਜਾਏ ਨੁਕਸਾਨ ਦਾ ਕਾਰਨ ਬਣ ਸਕਦਾ ਹੈ। ਆਓ ਜਾਣਦੇ ਹਾਂ ਦੁੱਧ ਦੇ ਨਾਲ ਕਿਹੜੇ-ਕਿਹੜੇ ਫੂਡਜ਼ ਨੂੰ ਸ਼ਾਮਲ ਨਹੀਂ ਕਰਨਾ ਚਾਹੀਦਾ।

ਮੱਛੀ

ਬਹੁਤ ਜ਼ਿਆਦਾ ਪ੍ਰੋਟੀਨ ਤੁਹਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੋ ਸਕਦਾ ਹੈ। ਮੱਛੀ ਤੇ ਦੁੱਧ ਦੋਵੇਂ ਪ੍ਰੋਟੀਨ ਦੇ ਵਧੀਆ ਸਰੋਤ ਹਨ। ਇਸ ਲਈ ਇਨ੍ਹਾਂ ਨੂੰ ਇਕੱਠੇ ਖਾਣ ਨਾਲ ਪਾਚਨ ਕਿਰਿਆ ਖਰਾਬ ਹੋ ਸਕਦੀ ਹੈ ਅਤੇ ਉਲਟੀਆਂ ਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਨਾਲ ਹੀ ਇਨ੍ਹਾਂ ਨੂੰ ਇਕੱਠੇ ਖਾਣ ਨਾਲ ਸਕਿਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

ਨਿੰਬੂ, ਸੰਤਰੇ ਵਰਗੇ ਖੱਟੇ ਫਲ ਖਾਣ ਤੋਂ ਪਹਿਲਾਂ ਜਾਂ ਬਾਅਦ ‘ਚ ਦੁੱਧ ਨਾ ਪੀਓ। ਅਜਿਹਾ ਕਰਨ ਨਾਲ ਪੇਟ ਖਰਾਬ ਹੋ ਸਕਦਾ ਹੈ ਤੇ ਉਲਟੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹਾ ਇਸ ਲਈ ਹੈ ਕਿਉਂਕਿ ਦੁੱਧ ਨੂੰ ਪਚਣ ‘ਚ ਸਮਾਂ ਲੱਗਦਾ ਹੈ ਅਤੇ ਇਸ ਲਈ ਖੱਟੇ ਫਲ ਖਾਣ ਨਾਲ ਪੇਟਦਰਦ ਜਾਂ ਉਲਟੀ ਹੋ ​​ਸਕਦੀ ਹੈ। ਇਸ ਲਈ, ਭੋਜਨ ਵਿਚਕਾਰ ਘੱਟੋ-ਘੱਟ 2 ਘੰਟੇ ਦਾ ਅੰਤਰ ਰੱਖੋ।

ਦਹੀਂ

ਦੁੱਧ ਤੇ ਦਹੀਂ ਨੂੰ ਕਦੇ ਵੀ ਇਕੱਠੇ ਨਹੀਂ ਖਾਣਾ ਚਾਹੀਦਾ। ਅਜਿਹਾ ਕਰਨ ਨਾਲ ਸਿਹਤ ਨੂੰ ਬਹੁਤ ਨੁਕਸਾਨ ਹੋ ਸਕਦਾ ਹੈ। ਦਹੀਂ ਤੇ ਦੁੱਧ ਦਾ ਇਕੱਠੇ ਸੇਵਨ ਕਰਨ ਨਾਲ ਪੇਟ ਦਰ, ਉਲਟੀਆਂ ਤੇ ਦਸਤ ਸਮੇਤ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

ਕੇਲਾ

ਦੁੱਧ ਤੇ ਕੇਲਾ ਸਭ ਤੋਂ ਵਧੀਆ ਮਿਸ਼ਰਣ ਮੰਨਿਆ ਜਾਂਦਾ ਹੈ ਪਰ ਜੇਕਰ ਤੁਹਾਨੂੰ ਗੈਸ ਜਾਂ ਬਲੋਟਿੰਗ ਵਰਗੀਆਂ ਪਾਚਨ ਸਮੱਸਿਆਵਾਂ ਹਨ ਤਾਂ ਇਨ੍ਹਾਂ ਨੂੰ ਇਕੱਠੇ ਨਾ ਖਾਓ। ਇਨ੍ਹਾਂ ਨੂੰ ਹਜ਼ਮ ਕਰਨ ‘ਚ ਕਾਫੀ ਸਮਾਂ ਲੱਗਦਾ ਹੈ। ਇਸ ਲਈ ਇਨ੍ਹਾਂ ਨੂੰ ਇਕੱਠੇ ਖਾਣ ਤੋਂ ਪਰਹੇਜ਼ ਕਰੋ।

ਗੁੜ

ਬਹੁਤ ਸਾਰੇ ਲੋਕ ਦੁੱਧ ਦੇ ਨਾਲ ਗੁੜ ਖਾਂਦੇ ਹਨ ਪਰ ਆਯੁਰਵੇਦ ‘ਚ ਇਸ ਮਿਸ਼ਰਣ ਦੀ ਮਨਾਹੀ ਹੈ। ਇਸ ਨੂੰ ਇਕੱਠੇ ਖਾਣ ਨਾਲ ਪੇਟ ਖਰਾਬ ਵੀ ਹੋ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।