ਕਲਾਨੌਰ 07 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਸਿਹਤ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤੀ ਗਈ ਹੜਤਾਲ ਕਾਰਨ ਬਾਰਡਰ ਏਰੀਏ ਦੇ ਸੈਂਕੜੇ ਪਿੰਡਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਕਮਿਊਨਟੀ ਸਿਹਤ ਕੇਂਦਰ ਕਲਾਨੌਰ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਮੁਕੰਮਲ ਹੜਤਾਲ ਕਰਨ ਕਾਰਨ ਸਰਹੱਦੀ ਪਿੰਡਾਂ ਤੋਂ ਆਪਣਾ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਵੱਡੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿੱਚ ਆਪਣਾ ਅਤੇ ਆਪਣੇ ਬੱਚਿਆਂ ਦਾ ਇਲਾਜ ਕਰਵਾਉਣ ਆਏ ਦਿਲਪ੍ਰੀਤ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ ਸੁਖਦੇਵ ਸਿੰਘ, ਗੁਲਜਾਰ ਸਿੰਘ, ਬਲਦੇਵ ਸਿੰਘ, ਸੰਤੋਖ ਸਿੰਘ ਆਦਿ ਨੇ ਦੱਸਿਆ ਕਿ ਸਿਹਤ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਸ਼ੁਰੂ ਕੀਤੀ ਗਈ ਹੜਤਾਲ ਕਾਰਨ ਅੱਜ ਦੂਜੇ ਦਿਨ ਵੀ ਹਸਪਤਾਲ ਵਿੱਚ ਉਹ ਦਵਾਈ ਲੈਣ ਲਈ ਆਏ ਹੋਏ ਹਨ ਪਰੰਤੂ ਉਨ੍ਹਾਂ ਨੂੰ ਦੂਸਰੇ ਦਿਨ ਵੀ ਦਵਾਈ ਤੋਂ ਬਿਨਾਂ ਹੀ ਬੇਰੰਗ ਪਰਤਣਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਜੋ ਬਾਰਡਰ ਏਰੀਏ ਦੇ ਦਰਜਨਾ ਪਿੰਡਾਂ ਤੋਂ ਇਲਾਵਾ ਭਾਰਤ-ਪਾਕਿਸਤਾਨ ਦੀ ਸਰਹੱਦ ਤੈਨਾਤ ਬੀਐੱਸਐੱਫ ਦੇ ਜਵਾਨਾਂ ਦਾ ਪ੍ਰਮੁੱਖ ਇਲਾਜ ਕੇਂਦਰ ਹੈ। ਇਸ ਤੋਂ ਇਲਾਵਾ ਕਮਿਊਨਟੀ ਸਿਹਤ ਕੇਂਦਰ ਕਲਾਨੌਰ ਬਲਾਕ ਕਲਾਨੌਰ ਤੋਂ ਇਲਾਵਾ ਡੇਰਾ ਬਾਬਾ ਨਾਨਕ, ਬਟਾਲਾ, ਧਾਰੀਵਾਲ, ਗੁਰਦਾਸਪੁਰ ਏਰੀਏ ਨਾਲ ਸੰਬੰਧਿਤ ਸੈਂਕੜੇ ਪਿੰਡਾਂ ਦੇ ਲੋਕ ਸੱਪ ਕੱਟੇ ਦਾ ਇਲਾਜ ਕਰਵਾਉਣ ਲਈ ਵੀ ਕਮਿਊਨਿਟੀ ਸਿਹਤ ਕੇਂਦਰ ਵਿੱਚ ਆਉਂਦੇ ਹਨ ਪਰੰਤੂ ਦੋ ਦਿਨਾਂ ਤੋਂ ਸਿਹਤ ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਹਸਪਤਾਲ ਵਿੱਚ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਉਹਨਾਂ ਦੱਸਿਆ ਕਿ ਭਾਵੇਂ ਸ਼ੁੱਕਰਵਾਰ ਨੂੰ ਹਸਪਤਾਲ ਵਿੱਚ ਤੈਨਾਤ ਡਾਕਟਰ ਡਿਊਟੀ ਤੇ ਹਾਜ਼ਰ ਸਨ ਅਤੇ ਉਹਨਾਂ ਵੱਲੋਂ ਕੇਵਲ ਐਮਰਜੈਂਸੀ ਸੇਵਾਵਾਂ ਹੀ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਜਦਕਿ ਹਸਪਤਾਲ ਵਿੱਚ ਡਿਸਪੈਂਸਰੀ, ਐਕਸਰੇ, ਲੈਬੋਟਰੀ ਵਿੱਚ ਤੇ ਤੈਨਾਤ ਕਰਮਚਾਰੀ ਹੜਤਾਲ ਤੇ ਹੋਣ ਕਾਰਨ ਮਰੀਜ਼ਾਂ ਨੂੰ ਬੇਰੰਗ ਹੀ ਪਰਤਣਾ ਪਿਆ। ਇਸ ਮੌਕੇ ਤੇ ਸਿਹਤ ਵਿਭਾਗ ਦੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮਨਜੀਤ ਕੌਰ, ਪ੍ਰਭਜੀਤ ਸਿੰਘ, ਰਣਬੀਰ ਸਿੰਘ, ਗੁਰਪ੍ਰੀਤ ਪਾਲ, ਸੁਖਜੀਤ ਸਿੰਘ, ਗੁਰਮੇਜ ਸਿੰਘ, ਜਸਵਿੰਦਰ ਸਿੰਘ ਆਦਿ ਕਰਮਚਾਰੀਆਂ ਵੱਲੋਂ ਕਿ ਆਪਣੀਆਂ ਹੱਕੀ ਮੰਗਾਂ ਲਈ ਕਾਰਜਕਾਰੀ ਐੱਸਐੱਮਓ ਵਿਸ਼ਾਲ ਜੱਗੀ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਉਹਨਾਂ ਕਿਹਾ ਕਿ ਸਿਹਤ ਵਿਭਾਗ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਦੋ ਦਿਨਾਂ ਦੀ ਹੜਤਾਲ ਨੂੰ ਸਿਹਤ ਕਰਮਚਾਰੀਆਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਇਸ ਮੌਕੇ ਤੇ ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੀਆਂ ਹੱਕੀ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ ਤਾਂ ਜੋ ਸਿਹਤ ਕਰਮਚਾਰੀਆਂ ਦੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਬੰਦ ਹੋ ਸਕਣ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।