ਲੁਧਿਆਣਾ, 18 ਅਪ੍ਰੈਲ(ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਮੌਸਮ ਸਾਫ਼ ਰਿਹਾ ਜਿਸ ਨਾਲ ਤਾਪਮਾਨ ’ਚ ਵਾਧਾ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਹੜਾ ਪੰਜਾਬ ’ਚ ਸਭ ਤੋਂ ਜ਼ਿਆਦਾ ਰਿਹਾ। ਜਦਕਿ ਪਟਿਆਲਾ, ਬਠਿੰਡਾ, ਪਠਾਨਕੋਟ ਤੇ ਚੰਡੀਗੜ੍ਹ ’ਚ 35 ਡਿਗਰੀ, ਮੋਹਾਲੀ ਤੇ ਰੋਪੜ ’ਚ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਗਾ ਤੇ ਜਲੰਧਰ ’ਚ ਘੱਟ ਤੋਂ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ, ਵੀਰਵਾਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ’ਚ ਧੂੜ ਭਰੀਆਂ ਹਵਾਵਾਂ ਚੱਲਣ ਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਜਦਕਿ 19 ਤੇ 20 ਅਪ੍ਰੈਲ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ, ਬੂੰਦਾਬਾਂਦੀ ਦੇ ਨਾਲ ਕਈ ਥਾਵਾਂ ’ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।