23 ਮਈ (ਪੰਜਾਬੀ ਖਬਰਨਾਮਾ):ਉੱਤਰ ਪ੍ਰਦੇਸ਼ ਵਿਚ ਇਸ ਸਮੇਂ ਕਹਿਰ ਦੀ ਗਰਮੀ ਹੈ। ਲੂ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 48 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਲੋਕਾਂ ਨੂੰ ਰਾਹਤ ਦੀ ਖਬਰ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼ ਦੇ ਪੂਰਵਾਂਚਲ ‘ਚ ਅਗਲੇ ਤਿੰਨ ਦਿਨਾਂ ਤੱਕ ਤੂਫਾਨ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਪੱਛਮੀ ਯੂਪੀ ਵਿੱਚ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ।

ਪੂਰਬੀ ਯੂਪੀ ਵਿਚ ਪੱਛਮੀ ਗੜਬੜੀ ਦੇ ਕਾਰਨ 23 ਮਈ ਤੋਂ ਅਗਲੇ ਤਿੰਨ ਦਿਨਾਂ ਲਈ ਗਰਜ ਅਤੇ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ। ਬਲੀਆ, ਆਜ਼ਮਗੜ੍ਹ, ਮਊ, ਦੇਵਰੀਆ, ਕੁਸ਼ੀਨਗਰ, ਗੋਰਖਪੁਰ, ਮਹਾਰਾਜਗੰਜ, ਬਹਿਰਾਇਚ, ਬਲਰਾਮਪੁਰ, ਸ਼ਰਾਵਸਤੀ, ਗੋਂਡਾ, ਵਾਰਾਣਸੀ, ਚੰਦੌਲੀ, ਜੌਨਪੁਰ, ਗਾਜ਼ੀਪੁਰ, ਬਸਤੀ, ਸੰਤ ਕਬੀਰ ਨਗਰ, ਸਿਧਾਰਥਨਗਰ, ਬਸਤੀ, ਅੰਬੇਡਕਰ ਨਗਰ, ਅਮੇਠੀ, ਬਾਰਾਬੰਕੀ ਅਤੇ ਵਿਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਵੀਰਵਾਰ ਨੂੰ ਬਾਂਦਾ, ਚਿਤਰਕੂਟ, ਕੌਸ਼ੰਬੀ, ਪ੍ਰਯਾਗਰਾਜ, ਫਤਿਹਪੁਰ, ਕਾਨਪੁਰ ਦੇਹਤ, ਕਾਨਪੁਰ ਨਗਰ, ਗਾਜ਼ੀਆਬਾਦ, ਗੌਤਮ ਬੁੱਧ ਨਗਰ, ਬੁਲੰਦਸ਼ਹਿਰ, ਅਲੀਗੜ੍ਹ, ਔਰਈਆ, ਜਾਲੌਨ ਅਤੇ ਹਮੀਰਪੁਰ ‘ਚ ਲੂ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 25 ਤੋਂ 28 ਮਈ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਸਾਲ ਯੂਪੀ ਵਿੱਚ ਗਰਮੀ ਨੇ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਘੱਟੋ-ਘੱਟ ਤਾਪਮਾਨ 32 ਡਿਗਰੀ ਸੈਲਸੀਅਸ ਤੋਂ ਵੱਧ ਹੈ।

ਆਈਐਮਡੀ ਮੁਤਾਬਕ ਬੰਗਾਲ ਦੀ ਖਾੜੀ ਵਿਚ ਗੜਬੜੀ ਵਧ ਗਈ ਹੈ। ਘੱਟ ਦਬਾਅ ਦਾ ਖੇਤਰ ਬਣਨ ਕਾਰਨ ਓਡੀਸ਼ਾ, ਪੱਛਮੀ ਬੰਗਾਲ, ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਇਸ ਦਾ ਅਸਰ ਝਾਰਖੰਡ ਅਤੇ ਬਿਹਾਰ ਵਿੱਚ ਦੇਖਿਆ ਜਾ ਸਕਦਾ ਹੈ। ਦੂਜੇ ਪਾਸੇ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਪ੍ਰੀ-ਮਾਨਸੂਨ ਕਾਰਨ ਉੱਤਰਾਖੰਡ ਵਿੱਚ ਮੌਸਮ ਖਰਾਬ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਰਸਾਤ ਦਾ ਦੌਰ ਜਾਰੀ ਹੈ। ਜਿਸ ਕਾਰਨ ਜਿੱਥੇ ਇੱਕ ਪਾਸੇ ਜਿੱਥੇ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲ ਰਹੀ ਹੈ, ਉੱਥੇ ਹੀ ਦੂਜੇ ਪਾਸੇ ਭਾਰੀ ਬਰਸਾਤ ਕਾਰਨ ਕੂੜੇ ਦੇ ਢੇਰ ਲੱਗ ਗਏ ਹਨ। ਉੱਤਰਾਖੰਡ ‘ਚ ਅਜੇ ਮੌਨਸੂਨ ਨਹੀਂ ਆਇਆ ਹੈ ਪਰ ਮਾਨਸੂਨ ਤੋਂ ਪਹਿਲਾਂ ਹੀ ਮੌਸਮ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।