(ਪੰਜਾਬੀ ਖਬਰਨਾਮਾ):ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਇਸ ਸਮੇਂ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਡੇਰਾਬਸੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਠੰਢਾ ਹੋ ਗਿਆ ਹੈ। ਠੰਢੀਆਂ ਹਵਾਵਾਂ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇਕ ਵਾਰ ਫਿਰ ਐਕਟਿਵ ਹੋ ਗਿਆ ਹੈ ਉਤੇ ਆਉਂਦੇ ਦਿਨਾਂ ਵਿਚ ਭਾਰੀ ਬਾਰਸ਼ ਦਾ ਸਿਲਸਲਾ ਜਾਰੀ ਰਹੇਗਾ।

ਉਧਰ, ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਕੇਰਲ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।

ਇਸ ਸਥਿਤੀ ਵਿਚ ਸਕੂਲਾਂ-ਕਾਲਜਾਂ ਵਿੱਚ ਪੜ੍ਹਦੇ ਬੱਚਿਆਂ ਲਈ ਆਪਣੇ ਵਿਦਿਅਕ ਅਦਾਰਿਆਂ ਵਿੱਚ ਪਹੁੰਚਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਇਸੇ ਲਈ ਵੱਖ-ਵੱਖ ਰਾਜ ਸਰਕਾਰਾਂ ਨੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।