Heavy Rain in Punjab(ਪੰਜਾਬੀ ਖ਼ਬਰਨਾਮਾ)ਪੰਜਾਬ ‘ਚ ਵੀਰਵਾਰ ਕਈ ਥਾਵਾਂ ‘ਤੇ ਭਾਰੀ ਮੀਂਹ ਅਤੇ ਗੜ੍ਹੇਮਾਰੀ ਹੋਈ, ਜਿਸ ਕਾਰਨ ਸੂਬੇ ‘ਚ ਲੋਕਾਂ ਨੂੰ ਤਿੱਖੀ ਧੁੱਪ ਤੋਂ ਰਾਹਤ ਮਿਲੀ ਹੈ। ਪਰ ਇਸ ਭਾਰੀ ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫਿਰਦਾ ਵਿਖਾਈ ਦੇ ਰਿਹਾ ਹੈ। ਕਈ ਥਾਵਾਂ ‘ਤੇ ਕਿਸਾਨਾਂ ਵੱਲੋਂ ਮੰਡੀਆਂ ‘ਚ ਲਿਆਂਦੀ ਕਣਕ ਦੀ ਫ਼ਸਲ ਦੇ ਪਾਣੀ ‘ਚ ਭਿੱਜਣ ਦੀਆਂ ਖ਼ਬਰਾਂ ਹਨ।

ਜਾਣਕਾਰੀ ਅਨੁਸਾਰ ਪੰਜਾਬ ਦੇ ਮੋਗਾ, ਅੰਮ੍ਰਿਤਸਰ, ਮਜੀਠਾ, ਬਾਬਾ ਬਕਾਲਾ ਸਾਹਿਬ, ਭਿੱਖੀਵਿੰਡ ਅਤੇ ਜਲੰਧਰ ਦੇ ਇਲਾਕਿਆਂ ‘ਚ ਜਿਥੇ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਹੋਈ ਹੈ, ਉਥੇ ਹੀ ਮੋਹਾਲੀ ‘ਚ ਸਮੇਤ ਕੁੱਝ ਥਾਵਾਂ ‘ਤੇ ਹਲਕੀ ਬੂੰਦਾਂ-ਬਾਂਦੀ ਵਿਖਾਈ ਦਿੱਤੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!