ਵਿਧਾਨ ਸਭਾ ਦੀ ਮੈਂਬਰਸ਼ਿਪ ਵੀ ਹੋਈ ਖਤਮ
ਸ਼ਿਮਲਾ 29 ਫਰਵਰੀ (ਪੰਜਾਬੀ ਖਬਰਨਾਮਾ) ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਆਪਣੇ ਫੈਸਲੇ ਵਿਚ ਕਾਂਗਰਸ ਦੇ 6 ਬਾਗੀ ਵਿਧਾਇਕਾਂ ਰਵੀ ਠਾਕੁਰ, ਇੰਦਰ ਦੱਤ ਲਖਨਪਾਲ, ਸੁਧੀਰ ਸ਼ਰਮਾ, ਦੇਵੇਂਦਰ ਭੁੱਟੋ, ਰਾਜਿੰਦਰ ਰਾਣਾ ਅਤੇ ਚੈਤੰਨਿਆ ਸ਼ਰਮਾ ਨੂੰ ਅਯੋਗ ਕਰਾਰ ਦੇ ਦਿੱਤਾ ਹੈ।
ਸਪੀਕਰ ਕੁਲਦੀਪ ਪਠਾਨੀਆ ਨੇ ਕਿਹਾ ਕਿ ਇਨ੍ਹਾਂ ਵਿਧਾਇਕਾਂ ਨੇ ਰਾਜ ਸਭਾ ਚੋਣਾਂ ਸਮੇਂ ਜਾਰੀ ਕੀਤੇ ਪਾਰਟੀ ਵ੍ਹਿਪ ਦੀ ਉਲੰਘਣਾ ਕੀਤੀ ਸੀ, ਜਿਸ ਦੇ ਆਧਾਰ ‘ਤੇ ਇਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸ ਫੈਸਲੇ ਕਾਰਨ ਇਹ 6 ਵਿਧਾਇਕ ਵਿਧਾਨ ਸਭਾ ਸੈਸ਼ਨ ‘ਚ ਸ਼ਾਮਲ ਨਹੀਂ ਹੋ ਸਕਣਗੇ।
ਉਧਰ ਇੰਨਾਂ ਬਾਗੀ ਵਿਧਾਇਕਾਂ ਨੇ ਕਿਹਾ ਹੈ ਕਿ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।