ਸੰਗਰੂਰ 19 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਸੰਗਰੂਰ ਜ਼ਿਲ੍ਹੇ ‘ਚ ਕੱਲ੍ਹ ਯਾਨੀ ਵੀਰਵਾਰ ਨੂੰ ਸਾਰੇ ਸਕੂਲ-ਕਾਲਜ ਬੰਦ ਰਹਿਣਗੇ। ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ (Sant Harchand Singh Longowal) ਦੀ ਬਰਸੀ ਮੌਕੇ 20 ਅਗਸਤ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਮੁਤਾਬਕ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚਦੇ ਹਨ। ਇਸ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ ਸਰਕਾਰੀ ਤੇ ਪ੍ਰਾਈਵੇਟ-ਸਕੂਲ ਕਾਲਜਾਂ ‘ਚ ਛੁੱਟੀ ਰਹੇਗੀ। ਤਾਜ਼ਾ ਹੁਕਮਾਂ ਮੁਤਾਬਕ ਜਿਹੜੇ ਸਕੂਲਾਂ ਤੇ ਕਾਲਜਾਂ ‘ਚ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਇਹ ਆਦੇਸ਼ ਲਾਗੂ ਨਹੀਂ ਹੋਵੇਗਾ।
