(ਪੰਜਾਬੀ ਖ਼ਬਰਨਾਮਾ): ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਸੂਬੇ ਵਿਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਜ਼ਦੂਰ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ।

‘ਮਈ ਦਿਵਸ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਜੇਕਰ ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਪੰਜਾਬ ਵਿਚ ਬੁੱਧਵਾਰ ਨੂੰ ਬੈਂਕ ਬੰਦ ਰਹਿ ਸਕਦੇ ਹਨ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।