ਸ੍ਰੀ ਮੁਕਤਸਰ ਸਾਹਿਬ (ਪੰਜਾਬੀ ਖਬਰਨਾਮਾ) 21 ਮਈ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਸਪੱਸ਼ਟ ਕੀਤਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਗਰਮੀ ਦੇ ਮੱਦੇਨਜ਼ਰ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਕੂਲਾਂ ’ਤੇ ਵੀ ਲਾਗੂ ਹਨ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਨਿਯਮਾਂ ਦਾ ਉਲੰਘਣ ਕਰਕੇ ਕਿਸੇ ਪ੍ਰਾਈਵੇਟ ਸਕੂਲ ਵੱਲੋਂ ਸਕੂਲ ਲਗਾਇਆ ਜਾਂਦਾ ਹੈ ਤਾਂ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਰੜੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਮੌਸਮ ਵਿਭਾਗ ਵੱਲੋਂ ਤੇਜ ਗਰਮੀ ਦਾ ਅਲਰਟ ਦਿੱਤਾ ਗਿਆ ਹੈ ਅਤੇ ਵਿਭਾਗ ਨੇ ਵਿਦਿਆਰਥੀਆਂ ਦੀ ਸਿਹਤ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ ਇਸ ਲਈ ਸਾਰੇ ਇਸਦਾ ਸਖ਼ਤੀ ਨਾਲ ਪਾਲਣ ਕਰਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।