(ਪੰਜਾਬੀ ਖਬਰਨਾਮਾ) 20 ਮਈ : ਮਸ਼ਹੂਰ ਪੰਜਾਬੀ ਅਦਾਕਾਰ ਕੰਵਲਜੀਤ ਸਿੰਘ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦਾ ਮੁੰਬਈ ਸਥਿਤ ਘਰ ਭਿਆਨਕ ਅੱਗ ਲੱਗ ਗਈ ਹੈ। ਇਸਦੀ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰ ਸਾਰਾ ਹਾਲ ਦੱਸਿਆ ਹੈ।
ਅਦਾਕਾਰ ਨੇ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ ਕਰ ਲਿਖਿਆ, ‘ਬਸ ਇਹ ਕਹਿਣ ਲਈ ਕਿ ਅਸੀਂ ਸਾਰੇ ਸੁਰੱਖਿਅਤ ਹਾਂ। ਅਸੀਂ ਮਾਂ ਨਾਲ ਲੋਨਾਵਾਲਾ ਚਲੇ ਗਏ, ਇਸ ਲਈ ਇਹ ਬਹੁਤ ਮੰਦਭਾਗਾ ਸੀ। ਪ੍ਰਮਾਤਮਾ ਦਾ ਸ਼ੁਕਰ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੌਰਾਨ ਲਿਫਟਾਂ ਵੱਡੇ ਪੱਧਰ ‘ਤੇ ਖਰਾਬ ਹਨ ਅਤੇ ਆਡਿਟ ਹੋਣ ਤੱਕ ਬਿਜਲੀ ਨਹੀਂ ਹੈ।
ਦੱਸ ਦੇਈਏ ਕਿ ਕੰਵਲਜੀਤ ਸਿੰਘ ਪੰਜਾਬੀ ਸਿਨੇਮਾ ਅਤੇ ਟੈਲੀਵਿਜ਼ਨ ਦੇ ਮਸ਼ਹੂਰ ਅਦਾਕਾਰ ਜਾਣੇ ਜਾਂਦੇ ਹਨ। ਉਸ ਨੇ ਆਪਣੀ ਵਿਲੱਖਣ ਅਦਾਕਾਰੀ ਅਤੇ ਹੁਨਰ ਸਦਕਾ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਕੰਵਲਜੀਤ ਦੇ ਕਰੀਅਰ ਦੀ ਸ਼ੁਰੂਆਤ ਪੰਜਾਬੀ ਫਿਲਮ ਇੰਡਸਟਰੀ ‘ਚ ਹੋਈ, ਜਿੱਥੇ ਉਨ੍ਹਾਂ ਨੇ ਆਪਣੀ ਪਛਾਣ ਬਣਾਈ। ਉਨ੍ਹਾਂ ਦੀ ਪਹਿਲੀ ਫਿਲਮ ‘ਸੰਗਰਾਮ’ ਸੀ, ਜੋ ਇਕ ਸਫਲ ਫਿਲਮ ਸਾਬਤ ਹੋਈ ਅਤੇ ਫਿਲਮ ਇੰਡਸਟਰੀ ‘ਚ ਉਨ੍ਹਾਂ ਨੂੰ ਪਛਾਣ ਬਣਾਉਣ ਦਾ ਮੌਕਾ ਮਿਲਿਆ।