ਮੋਗਾ, 16 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲ ਦੇ ਕੋਲ ਰੈਲੀ ਵਾਲੀ ਥਾਂ ‘ਤੇ ਸੋਮਵਾਰ ਸਵੇਰੇ ਸਰਕਾਰੀ ਪਾਰਕਿੰਗ ‘ਤੇ ਗੱਡੀਆਂ ਖੜ੍ਹੀਆਂ ਕਰਵਾ ਰਹੇ ਇੱਕ ਟ੍ਰੈਫਿਕ ਪੁਲਿਸ ਦੇ ਏਐੱਸਆਈ (ASI) ਸਮੇਤ ਇੱਕ ਨਿੱਜੀ ਕਾਰ ਵਿੱਚ ਸਵਾਰ ਹੋ ਕੇ ਆਈ ਮਹਿਲਾ ਮੁਲਾਜ਼ਮ ਅਤੇ ਇੱਕ ਹੋਰ ਪੁਲਿਸ ਮੁਲਾਜ਼ਮ ਨੂੰ ਮੋਗਾ ਤੋਂ ਚੱਲ ਕੇ ਲੁਧਿਆਣਾ ਜਾ ਰਹੀ ਇੱਕ ਪ੍ਰਾਈਵੇਟ ਬੱਸ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ।
ਇਸ ਟੱਕਰ ਦੌਰਾਨ ਜਿੱਥੇ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ, ਉੱਥੇ ਹੀ ਇੱਕ ਮਹਿਲਾ ਪੁਲਿਸ ਮੁਲਾਜ਼ਮ ਸਮੇਤ ਤਿੰਨ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
.jpeg)
AAP ਰੈਲੀ ਵਾਲੀ ਥਾਂ ਨੇੜੇ ਹੋਇਆ ਹਾਦਸਾ
ਘਟਨਾ ਵਾਲੀ ਥਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਕਿਲੀ ਚਾਹਲ ਵਿੱਚ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਰੈਲੀ ਹੋ ਰਹੀ ਹੈ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਤਾਇਨਾਤ ਕੀਤਾ ਗਿਆ ਹੈ। ਰੈਲੀ ਵਾਲੀ ਥਾਂ ਨੇੜੇ ਪੁਲਿਸ ਮੁਲਾਜ਼ਮਾਂ ਦੀਆਂ ਗੱਡੀਆਂ ਖੜ੍ਹੀਆਂ ਕਰਨ ਲਈ ਇੱਕ ਵੀਆਈਪੀ ਪਾਰਕਿੰਗ ਬਣਾਈ ਗਈ ਹੈ, ਜਿੱਥੇ ਟ੍ਰੈਫਿਕ ਪੁਲਿਸ ਦੇ ਏਐੱਸਆਈ ਰਾਜਵਿੰਦਰ ਸਿੰਘ ਗੱਡੀਆਂ ਨੂੰ ਪਾਰਕਿੰਗ ਵਿੱਚ ਖੜ੍ਹਾ ਕਰਵਾ ਰਹੇ ਸਨ। ਇਸੇ ਦੌਰਾਨ ਜਲੰਧਰ ਤੋਂ ਮਹਿਲਾ ਹੈੱਡ ਕਾਂਸਟੇਬਲ ਮਨਪ੍ਰੀਤ ਕੌਰ ਅਤੇ ਅਮਨਜੀਤ ਸਿੰਘ ਕਾਰ ਵਿੱਚ ਸਵਾਰ ਹੋ ਕੇ ਪਾਰਕਿੰਗ ਵਾਲੀ ਥਾਂ ਕੋਲ ਪਹੁੰਚੇ ਅਤੇ ਗੱਡੀ ਨੂੰ ਪਾਰਕਿੰਗ ਵਿੱਚ ਖੜ੍ਹਾ ਕਰਨ ਹੀ ਵਾਲੇ ਸਨ ਕਿ ਇਸ ਦੌਰਾਨ ਮੋਗਾ ਤੋਂ ਲੁਧਿਆਣਾ ਜਾ ਰਹੀ ਜੈਪੁਰ ਐਕਸਪ੍ਰੈਸ ਦੀ ਨਿੱਜੀ ਬੱਸ ਨੇ ਉਨ੍ਹਾਂ ਦੀ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।
ਇਸ ਦੌਰਾਨ ਜਿੱਥੇ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ, ਉੱਥੇ ਹੀ ਬੱਸ ਨੇ ਕੋਲ ਖੜ੍ਹੇ ਟ੍ਰੈਫਿਕ ਪੁਲਿਸ ਦੇ ਏਐੱਸਆਈ ਰਾਜਵਿੰਦਰ ਸਿੰਘ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਦੌਰਾਨ ਏਐੱਸਆਈ ਰਾਜਵਿੰਦਰ ਸਿੰਘ, ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਅਤੇ ਅਮਨਜੀਤ ਸਿੰਘ ਜ਼ਖ਼ਮੀ ਹੋ ਗਏ।
ਦੂਜੇ ਪਾਸੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਤਿੰਨੋਂ ਜ਼ਖ਼ਮੀਆਂ ਨੂੰ ਇਲਾਜ ਲਈ ਮੋਗਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਜਾਂਚ ਵਿੱਚ ਜੁੱਟ ਗਏ ਹਨ ਅਤੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਸੰਖੇਪ:
