ਬੀਤੇ ਦਿਨੀਂ ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਗਿੱਦੜਬਾਹਾ ‘ਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰਦੇ ਹੋਏ ਇਕ ਉਦਾਹਰਣ ਦੇ ਕੇ ਭਾਜਪਾ ਅਤੇ ‘ਆਪ’ ‘ਤੇ ਨਿਸ਼ਾਨਾ ਸਾਧਦੇ ਹੋਏ ਵਿਵਾਦਿਤ ਬਿਆਨ ਦਿੱਤਾ ਸੀ । ਇਸ ਦੌਰਾਨ ਰੈਲੀ ‘ਚ ਔਰਤਾਂ ਵੀ ਮੌਜੂਦ ਸਨ। ਉਨ੍ਹਾਂ ਉਦਾਹਰਣ ਦਿੰਦੇ ਹੋਏ ਔਰਤਾਂ ਖਿਲਾਫ ਇੱਕ ਵਿਵਾਦਿਤ ਟਿੱਪਣੀ ਕੀਤੀ ਸੀ , ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਸੀ। ਰਾਜ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰਕੇ ਮੰਗਲਵਾਰ ਨੂੰ ਮੁਹਾਲੀ ਦਫ਼ਤਰ ਵਿੱਚ ਹਾਜ਼ਰ ਹੋ ਕੇ ਸਪੱਸ਼ਟੀਕਰਨ ਦਾਇਰ ਕਰਨ ਲਈ ਕਿਹਾ ਸੀ।

ਪਰ ਅੱਜ ਕਮਿਸ਼ਨ ਅੱਗੇ ਪੇਸ਼ ਸਾਬਕਾ CM ਚਰਨਜੀਤ ਚੰਨੀ ਪੇਸ਼ ਨਹੀਂ ਹੋਏ। ਮਹਿਲਾ ਕਮਿਸ਼ਨ ਚਰਨਜੀਤ ਚੰਨੀ ਨੂੰ ਦੁਬਾਰਾ ਨੋਟਿਸ ਕਰੇਗਾ। ਇਸ ਵਿਚਾਲੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਆਪਣੇ ਵਿਵਾਦਤ ਬਿਆਨ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸਿਰਫ਼ ਸੁਣਿਆ ਸੁਣਾਇਆ ਚੁਟਕਲਾ ਬੋਲਿਆ ਸੀ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।