(ਪੰਜਾਬੀ ਖ਼ਬਰਨਾਮਾ) :ਪੰਜਾਬੀ ਗਾਇਕ ਬੱਬੂ ਮਾਨ ਦੀ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿੱਚ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਗਾਇਕ ਆਪਣੇ ਗੀਤਾਂ ਦੇ ਨਾਲ-ਨਾਲ ਪਰਸਨਲ ਲਾਈਫ ਨੂੰ ਲੈ ਕੇ ਵੀ ਸੁਰਖੀਆਂ ‘ਚ ਰਹਿੰਦੇ ਹਨ। ਹਾਲ ਹੀ ‘ਚ ਬੱਬੂ ਮਾਨ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਨੇ ਫੈਨਜ਼ ਨੂੰ ਹੈਰਾਨ ਕਰ ਦਿੱਤਾ ਹੈ।

ਦਰਅਸਲ ‘ਅਨੰਦਪੁਰ ਤੋਂ ਖੈਹਬਰ’ ਯੂਜ਼ਰ ਨੇ ਗਾਇਕ ਦੀ ਵੀਡੀਓ ਆਪਣੇ ਫੇਸਬੁੱਕ ‘ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਗਾਇਕ ਗੀਤ ਰਾਹੀਂ ਦੱਸ ਰਹੇ ਹਨ ਕਿ ਪਹਿਲਾਂ ਤਾਂ ਮੈਂ ਵੈਸ਼ਨੂੰ ਸੀ ਹੁਣ ਮੈਂ ‘ਦਾਰੂ ਵੀ ਪੀ ਲੈਂਦਾ ਅਤੇ ਸੱਪ ਵੀ ਖਾ ਲੈਂਦਾ’। ਇਹ ਕਲਿਪ ਸੋਸ਼ਲ ਮੀਡਿਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸਦੇ ਨਾਲ ਹੀ ਗਾਇਕ ਟ੍ਰੋਲਰਸ ਦੇ ਨਿਸ਼ਾਨੇ ‘ਤੇ ਆ ਗਏ ਹਨ। ਫੈਨਜ਼ ਉਨ੍ਹਾਂ ਨੂੰ ਜਮ ਕੇ ਟ੍ਰੋਲ ਕਰ ਰਹੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।