10 ਅਕਤੂਬਰ 2024 : ਪੰਜਾਬ ਪੁਲੀਸ ਨੇ ਮੱਧ ਪ੍ਰਦੇਸ਼ ਤੋਂ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਸਬੰਧੀ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਪਰਾਧਿਕ ਗਰੋਹ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਹੇ ਸਨ। ਡੀਜੀਪੀ ਨੇ ‘ਐਕਸ’ ’ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਦੋ ਵੱਖ-ਵੱਖ ਕਾਰਵਾਈਆਂ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਅੱਠ ਪਿਸਤੌਲਾਂ ਸਮੇਤ 17 ਜਿੰਦਾ ਕਾਰਤੂਸ ਅਤੇ ਚਾਰ ਮੈਗਜ਼ੀਨ ਵੀ ਬਰਾਮਦ ਕੀਤੇ ਗਏ ਹਨ।