rain alert

10 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ):ਉੱਤਰੀ ਭਾਰਤ ਦੇ ਮੌਸਮ ਵਿਚ ਵੱਡੇ ਬਦਲਾਅ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਦੋ ਚੱਕਰਵਾਤੀ ਸਰਕੂਲੇਸ਼ਨ ਕਾਰਨ 15 ਮਾਰਚ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਵ ਅਨੁਮਾਨ ਮੁਤਾਬਕ 10 ਤੋਂ 15 ਮਾਰਚ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੌਸਮ ਖ਼ਰਾਬ ਹੋ ਸਕਦਾ ਹੈ। ਇੱਥੇ 15 ਮਾਰਚ ਤੱਕ ਗਰਜ ਨਾਲ ਮੀਂਹ ਅਤੇ ਭਾਰੀ ਬਰਫ਼ਬਾਰੀ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਆਸ-ਪਾਸ ਦੇ ਇਲਾਕਿਆਂ ‘ਚ ਤੇਜ਼ੀ ਹਨ੍ਹੇਰੀ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ 12 ਅਤੇ 13 ਮਾਰਚ ਅਤੇ ਰਾਜਸਥਾਨ ਵਿੱਚ 13 ਤੋਂ 15 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਅੱਜ ਤੋਂ 15 ਮਾਰਚ ਤੱਕ ਜੰਮੂ-ਕਸ਼ਮੀਰ ਤੋਂ ਬਿਹਾਰ ਤੱਕ, ਪੱਛਮੀ ਬੰਗਾਲ ਤੋਂ ਉੱਤਰ ਪੂਰਬ ਤੱਕ ਅਤੇ ਕੇਰਲ ਤੋਂ ਲੈ ਕੇ ਤਾਮਿਲਨਾਡੂ ਤੱਕ ਮੀਂਹ ਦਾ ਅਲਰਟ ਹੈ। ਮੌਸਮ ਵਿਭਾਗ ਨੇ ਦੋ ਚੱਕਰਵਾਤੀ ਸਰਕੂਲੇਸ਼ਨ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਦੇ ਅਨੁਸਾਰ ਇਰਾਕ ਤੋਂ ਸ਼ੁਰੂ ਹੋਇਆ ਪਹਿਲਾ ਚੱਕਰਵਾਤੀ ਸਰਕੂਲੇਸ਼ਨ ਹੌਲੀ-ਹੌਲੀ ਭਾਰਤ ਦੇ ਉੱਤਰੀ ਪਹਾੜੀ ਰਾਜਾਂ ਤੱਕ ਪਹੁੰਚ ਰਿਹਾ ਹੈ, ਜਿਸ ਨਾਲ ਉੱਤਰੀ ਭਾਰਤ ਵਿੱਚ ਮੀਂਹ ਪਵੇਗਾ। ਜਿਸ ਕਾਰਨ ਅਗਲੇ 5 ਦਿਨਾਂ ਤੱਕ ਪੂਰਬੀ ਅਤੇ ਉੱਤਰ-ਪੂਰਬੀ ਰਾਜਾਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਗੁਜਰਾਤ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਜਾਰੀ ਮੌਸਮ ਦੀ ਭਵਿੱਖਬਾਣੀ ਵਿੱਚ ਕਿਹਾ ਗਿਆ ਹੈ ਕਿ ਅੱਜ ਗੁਜਰਾਤ ਵਿੱਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਇੱਥੇ ਕਈ ਇਲਾਕਿਆਂ ਵਿੱਚ ਤਾਪਮਾਨ 37 ਤੋਂ 41 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਰਾਜ ਦੇ ਕਈ ਹਿੱਸਿਆਂ ਵਿੱਚ ਤਿੰਨ ਦਿਨਾਂ ਯਾਨੀ 11, 12 ਅਤੇ 13 ਮਾਰਚ ਨੂੰ ਹੀਟਵੇਵ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 10 ਤੋਂ 14 ਮਾਰਚ ਤੱਕ 5 ਦਿਨ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ।

ਬੰਗਲਾਦੇਸ਼ ਵਿੱਚ ਚੱਕਰਵਾਤੀ ਸਰਕੂਲੇਸ਼ਨ
ਮੌਸਮ ਵਿਭਾਗ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਬਿਹਾਰ, ਪੱਛਮੀ ਬੰਗਾਲ ਅਤੇ ਉੱਤਰ ਪੂਰਬ ਦੇ ਰਾਜਾਂ ਵਿੱਚ ਭਾਰੀ ਬਾਰਸ਼ ਦੇਖੀ ਜਾ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼, ਅਸਾਮ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ 11 ਤੋਂ 15 ਮਾਰਚ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਅਰੁਣਾਚਲ ਪ੍ਰਦੇਸ਼ ਵਿੱਚ 11 ਤੋਂ 13 ਮਾਰਚ ਤੱਕ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।