ਸੰਗਰੂਰ, 29 ਮਈ (ਪੰਜਾਬੀ ਖਬਰਨਾਮਾ) : ਭਾਰਤੀ ਚੋਣ ਕਮਿਸ਼ਨ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 1 ਜੂਨ 2024 ਨੂੰ ਹੋਣੀਆਂ ਹਨ ਜਿਸ ਸਬੰਧੀ ਚੋਣ ਕਮਿਸ਼ਨ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਐਸ.ਓ.ਪੀ. ਜਾਰੀ ਕੀਤੀ ਗਈ ਹੈ। ਇਸ ਸਬੰਧ ਵਿੱਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਆਕਾਸ਼ ਬਾਂਸਲ ਨੇ ਕ੍ਰਿਮੀਨਲ ਪ੍ਰੋਸੀਜਰ ਕੋਡ 1973 (ਸੀ.ਆਰ.ਪੀ.ਸੀ.) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ 5 ਵਿਅਕਤੀਆਂ ਤੋਂ ਵੱਧ ਦੇ ਕਿਸੇ ਵੀ ਗੈਰ ਕਾਨੂੰਨੀ ਇਕੱਠ ਅਤੇ ਰੈਲੀ ਕਰਨ ਅਤੇ ਰਲ ਕੇ ਤੁਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹਦਾਇਤਾਂ ਵੋਟਾਂ ਪੈਣ ਦੇ ਦੋ ਦਿਨ ਪਹਿਲਾਂ ਤੋਂ ਵੋਟਾਂ ਪੈਣ ਦੇ ਇੱਕ ਦਿਨ ਬਾਅਦ ਤੱਕ ਲਾਗੂ ਰਹਿਣਗੀਆਂ ਪਰੰਤੂ ਇਹ ਪਾਬੰਦੀ ਉਮੀਦਵਾਰ ਵੱਲੋਂ ਵੋਟਾਂ ਪੈਣ ਦੇ 48 ਘੰਟੇ ਦੇ ਸਮੇਂ ਦੌਰਾਨ ਘਰ-ਘਰ ਜਾ ਕੇ ਪ੍ਰਚਾਰ ਕਰਨ ’ਤੇ ਲਾਗੂ ਨਹੀਂ ਹੋਵੇਗੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਕਿਸੇ ਵੀ ਪੰਜ ਵਿਅਕਤੀਆਂ ਤੋਂ ਵੱਧ ਇਕੱਠੇ ਹੋਣਾ ਜਾਂ ਰੈਲੀ ਕਰਨਾ ਪਾਇਆ ਗਿਆ ਤਾਂ ਇਸ ਸੂਰਤ ਵਿੱਚ ਉਸ ਵਿਰੁੱਧ ਕ੍ਰਿਮੀਨਲ ਪ੍ਰੋਸੀਜਰ ਕੋਡ 1973 (ਸੀ.ਆਰ.ਪੀ.ਸੀ.) ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 2 ਜੂਨ 2024 ਸ਼ਾਮ 6 ਵਜੇ ਤੱਕ ਲਾਗੂ ਰਹੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।