Amritpal

19 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਸੂਤਰਾਂ ਮੁਤਾਬਕ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੌਮੀ ਸੁਰੱਖਿਆ ਐਕਟ (NSA) ਅਧੀਨ ਹਿਰਾਸਤ ਵਿਚ ਇਕ ਸਾਲ ਦਾ ਵਾਧਾ ਕਰ ਦਿੱਤਾ ਹੈ।

ਸੂਤਰਾਂ ਮੁਤਾਬਕ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਰਾਜ ਦੇ ਗ੍ਰਹਿ ਵਿਭਾਗ ਨੇ ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਦੀ ਸਿਫ਼ਾਰਸ਼ ਤਹਿਤ ਕੀਤਾ ਹੈ। ਹਾਲਾਂਕਿ ਇਸ ਸਬੰਧੀ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਆਗੂ ਅੰਮ੍ਰਿਤਪਾਲ ਸਿੰਘ ਅਪਰੈਲ 2023 ਤੋਂ ਹਿਰਾਸਤ ਵਿੱਚ ਹੈ। ਉਸ ਨੇ ਹਿਰਾਸਤ ਵਿਚ ਰਹਿੰਦਿਆਂ ਹੀ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਹਲਕੇ ਤੋਂ ਭਾਰੀ ਬਹੁਮਤ ਨਲ ਜੋਣ ਜਿੱਤੀ ਸੀ।
ਉਹ ਆਪਣੇ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਅਤੇ ਨੌਂ ਹੋਰਾਂ ਨੂੰ ਮਾਰਚ 2023 ਵਿੱਚ ਕੀਤੀ ਗਈ ਕਾਰਵਾਈ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ।

ਸੰਖੇਪ: ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ ਵਿੱਚ NSA ਹੇਠ ਹਿਰਾਸਤ ਇੱਕ ਹੋਰ ਸਾਲ ਲਈ ਵਧਾਈ ਗਈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।