ਨਵੀਂ ਦਿੱਲੀ 26 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਸ਼ੁੱਕਰਵਾਰ (27 ਨਵੰਬਰ) ਤੋਂ ਕ੍ਰਾਈਸਟਚਰਚ ਦੇ ਹੈਗਲੀ ਓਵਲ ਮੈਦਾਨ ’ਤੇ ਦੂਜੇ ਟੈਸਟ ਮੈਚ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਭਾਰਤੀ ਟੀਮ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਦੇ ਫਾਈਨਲ ਦੀ ਦੌੜ ਵਿੱਚ ਬਣੇ ਰਹਿਣ ਲਈ ਹਰ ਹਾਲ ਵਿੱਚ ਜਿੱਤ ਦੀ ਲੋੜ ਹੈ।

ਟੀਮ ਇੰਡੀਆ ਦੂਜੇ ਟੈਸਟ ਵਿੱਚ ਜਿੱਤ ਦਰਜ ਕਰਕੇ ਨਾ ਸਿਰਫ਼ ਸੀਰੀਜ਼ ’ਤੇ ਕਬਜ਼ਾ ਕਰਨਾ ਚਾਹੇਗੀ, ਸਗੋਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਵੀ ਬਰਕਰਾਰ ਰੱਖਣਾ ਚਾਹੇਗੀ। ਹਾਲਾਂਕਿ, ਕ੍ਰਾਈਸਟਚਰਚ ਦੇ ਹੈਗਲੀ ਓਵਲ ਮੈਦਾਨ ’ਤੇ ਭਾਰਤੀ ਟੀਮ ਦਾ ਰਿਕਾਰਡ ਚੰਗਾ ਨਹੀਂ ਰਿਹਾ ਹੈ।

ਭਾਰਤੀ ਟੀਮ ਨੇ ਇਸ ਮੈਦਾਨ ’ਤੇ ਹੁਣ ਤੱਕ ਸਿਰਫ਼ ਇੱਕ ਹੀ ਟੈਸਟ ਮੈਚ ਖੇਡਿਆ ਹੈ ਅਤੇ ਉਸ ਮੈਚ ਵਿੱਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਕੋਹਲੀ ਦੀ ਕਪਤਾਨੀ ‘ਚ ਮਿਲੀ ਸੀ ਹਾਰ

ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਸਾਲ 2020 ਵਿੱਚ ਭਾਰਤੀ ਟੀਮ ਨੇ ਨਿਊਜ਼ੀਲੈਂਡ ਖ਼ਿਲਾਫ਼ ਇਸ ਮੈਦਾਨ ’ਤੇ ਆਪਣਾ ਇੱਕੋ-ਇੱਕ ਟੈਸਟ ਮੈਚ ਖੇਡਿਆ ਸੀ। ਇਸ ਮੁਕਾਬਲੇ ਵਿੱਚ ਭਾਰਤੀ ਟੀਮ ਨੂੰ 7 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਭਾਰਤੀ ਟੀਮ ਪਹਿਲੀ ਪਾਰੀ ਵਿੱਚ 242 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਸੀ। ਹਾਲਾਂਕਿ, ਇਸ ਤੋਂ ਬਾਅਦ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਵਾਪਸੀ ਕਰਦਿਆਂ ਨਿਊਜ਼ੀਲੈਂਡ ਦੀ ਪਹਿਲੀ ਪਾਰੀ ਨੂੰ 235 ਦੌੜਾਂ ’ਤੇ ਸਮੇਟ ਦਿੱਤਾ।
ਦੂਜੀ ਪਾਰੀ ਵਿੱਚ ਭਾਰਤੀ ਬੱਲੇਬਾਜ਼ ਇੱਕ ਵਾਰ ਫਿਰ ਨਾਕਾਮ ਰਹੇ ਅਤੇ ਪੂਰੀ ਟੀਮ ਸਿਰਫ਼ 124 ਦੌੜਾਂ ’ਤੇ ਸਿਮਟ ਗਈ। ਇਸ ਤਰ੍ਹਾਂ ਨਿਊਜ਼ੀਲੈਂਡ ਨੂੰ 132 ਦੌੜਾਂ ਦਾ ਟੀਚਾ ਮਿਲਿਆ, ਜਿਸ ਨੂੰ ਮੇਜ਼ਬਾਨ ਟੀਮ ਨੇ ਸਿਰਫ਼ 3 ਵਿਕਟਾਂ ਗੁਆ ਕੇ ਆਸਾਨੀ ਨਾਲ ਹਾਸਲ ਕਰ ਲਿਆ। ਇਹ ਟੈਸਟ ਮੈਚ ਸਿਰਫ਼ ਤਿੰਨ ਦਿਨਾਂ ਵਿੱਚ ਹੀ ਖ਼ਤਮ ਹੋ ਗਿਆ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।