Junior Hockey

12 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਬੈਲਜੀਅਮ ਨੂੰ 2-1 ਨਾਲ ਹਰਾ ਕੇ ਯੂਰਪ ਦੌਰੇ ’ਤੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਭਾਰਤ ਲਈ ਲਾਲਥੰਤੁਆਂਗੀ ਨੇ 35ਵੇਂ ਅਤੇ ਗੀਤਾ ਯਾਦਵ ਨੇ 50ਵੇਂ ਮਿੰਟ ਵਿੱਚ ਗੋਲ ਕੀਤਾ। ਪਹਿਲੇ ਅੱਧ ਵਿੱਚ ਕੋਈ ਗੋਲ ਨਹੀਂ ਹੋਇਆ। ਭਾਰਤ ਲਈ ਪਹਿਲਾ ਗੋਲ ਲਾਲਥੰਤੁਆਂਗੀ ਨੇ ਪੈਨਲਟੀ ਸਟ੍ਰੋਕ ’ਤੇ ਕੀਤਾ। ਆਖਰੀ ਕੁਆਰਟਰ ਵਿੱਚ ਵਾਨ ਹੈਲੇਮੋਂਟ ਨੇ 48ਵੇਂ ਮਿੰਟ ਵਿੱਚ ਬੈਲਜੀਅਮ ਲਈ ਬਰਾਬਰੀ ਦਾ ਗੋਲ ਕੀਤਾ। ਹਾਲਾਂਕਿ ਸਿਰਫ਼ ਦੋ ਮਿੰਟ ਬਾਅਦ ਗੀਤਾ ਨੇ ਫੀਲਡ ਗੋਲ ਕਰਕੇ ਭਾਰਤ ਨੂੰ ਮੁੜ ਲੀਡ ਦਿਵਾਈ। ਇਸ ਤੋਂ ਬਾਅਦ ਭਾਰਤ ਨੇ ਆਖਰੀ ਦਸ ਮਿੰਟਾਂ ਵਿੱਚ ਬੈਲਜੀਅਮ ਦੇ ਹਮਲਿਆਂ ਦਾ ਸ਼ਾਨਦਾਰ ਬਚਾਅ ਕੀਤਾ ਅਤੇ ਕੋਈ ਗੋਲ ਨਹੀਂ ਹੋਣ ਦਿੱਤਾ। ਹੁਣ ਭਾਰਤੀ ਟੀਮ ਆਪਣਾ ਤੀਜਾ ਅਤੇ ਆਖਰੀ ਮੈਚ 12 ਜੂਨ ਨੂੰ ਖੇਡੇਗੀ। 

ਸੰਖੇਪ: ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਬੈਲਜੀਅਮ ਨੂੰ 2-1 ਨਾਲ ਹਰਾ ਕੇ ਜਿੱਤ ਦਰਜ ਕੀਤੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।