ਨਵੀਂ ਦਿੱਲੀ, 07 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਨਵੇਂ ਸਾਲ ਦੇ ਸ਼ੁਰੂ ਹੁੰਦਿਆਂ ਹੀ ਵੈਨੇਜ਼ੁਏਲਾ ਵਿੱਚ ਵੱਡੀ ਸਿਆਸੀ ਹਲਚਲ ਹੋਈ ਹੈ। ਅਮਰੀਕੀ ਕਾਰਵਾਈ ਤੋਂ ਬਾਅਦ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨਾਲ ਦੇਸ਼ ਦੀ ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ। ਇਸ ਘਟਨਾ ‘ਤੇ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਆਪਣਾ ਬਿਆਨ ਜਾਰੀ ਕੀਤਾ ਹੈ।
ਲਕਸਮਬਰਗ ਦੇ ਦੌਰੇ ‘ਤੇ ਗਏ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਵੇਨੇਜ਼ੁਏਲਾ ਦੇ ਹਾਲਾਤਾਂ ਨੂੰ ਲੈ ਕੇ ਕਾਫੀ ਚਿੰਤਤ ਹੈ। ਉਨ੍ਹਾਂ ਨੇ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਬੈਠ ਕੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ। ਉਨ੍ਹਾਂ ਕਿਹਾ ਕਿ ਵੈਨੇਜ਼ੁਏਲਾ ਦੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।
ਜੈਸ਼ੰਕਰ ਨੇ ਯਾਦ ਦਿਵਾਇਆ ਕਿ ਵੈਨੇਜ਼ੁਏਲਾ ਨਾਲ ਭਾਰਤ ਦੇ ਸਾਲਾਂ ਤੋਂ ਚੰਗੇ ਸਬੰਧ ਰਹੇ ਹਨ। ਭਾਰਤੀ ਵਿਦੇਸ਼ ਮੰਤਰਾਲੇ ਨੇ ਪਹਿਲਾਂ ਹੀ ਭਾਰਤੀ ਨਾਗਰਿਕਾਂ ਨੂੰ ਵੈਨੇਜ਼ੁਏਲਾ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਕਾਰਾਕਾਸ (Caracas) ਸਥਿਤ ਭਾਰਤੀ ਦੂਤਾਵਾਸ ਉੱਥੇ ਰਹਿ ਰਹੇ ਭਾਰਤੀਆਂ ਦੇ ਸੰਪਰਕ ਵਿੱਚ ਹੈ। ਕਿਸੇ ਵੀ ਐਮਰਜੈਂਸੀ ਲਈ ਹੈਲਪਲਾਈਨ ਨੰਬਰ +58-412-9584288 ਜਾਰੀ ਕੀਤਾ ਗਿਆ ਹੈ।
