17 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ):- ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਦਿੱਤੀਆਂ ਗਈਆਂ ਧਮਕੀਆਂ ਪਿੱਛੋਂ ਸੋਸ਼ਲ ਮੀਡੀਆ ਇੰਫਲੁਇੰਸਰ ਦੀਪਿਕਾ ਲੂਥਰਾ (Deepika Luthra) ਨੇ ਆਪਣਾ ਇੰਸਟਾ ਅਕਾਊਂਟ ਬੰਦ ਕਰ ਦਿੱਤਾ ਹੈ। ਲਗਾਤਾਰ ਆ ਰਹੀਆਂ ਧਮਕੀਆਂ ਪਿੱਛੋਂ ਲੁਥਰਾ (Deepika Luthra Instagram account) ਨੇ ਫੈਸਲਾ ਲਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਧਮਕੀਆਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਉਸ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ। ਪੁਲਿਸ ਨੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ। ਦਰਅਸਲ, ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਮਹਿਰੋਂ ਵੱਲੋਂ ਦੀਪਿਕਾ ਦਾ ਨਾਮ ਲੈ ਕੇ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਦੀਪਿਕਾ ਲੂਥਰਾ ਦੀਆਂ ਵੀਡੀਓਜ਼ ਨੂੰ ਲੈ ਕੇ ਵੀ ਮਹਿਰੋਂ ਦੇ ਵੱਲੋਂ ਇਤਰਾਜ਼ ਕੀਤਾ ਗਿਆ ਸੀ ਤੇ ਧਮਕਾਇਆ ਗਿਆ ਸੀ। ਦੀਪਿਕਾ ਲੂਥਰਾ ਮੁਤਾਬਕ ਉਸ ਵੱਲੋਂ ਤੁਰੰਤ ਉਨ੍ਹਾਂ ਵੀਡੀਓਜ਼ ਨੂੰ ਹਟਾ ਦਿੱਤਾ ਗਿਆ ਸੀ।

ਪਿਛਲੇ ਕੁਝ ਦਿਨਾਂ ਦੌਰਾਨ ਲੂਥਰਾ ਨੂੰ ਨਿੱਜੀ ਫੋਨ ਕਾਲਾਂ ਰਾਹੀਂ ਅਤੇ ਆਨਲਾਈਨ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਸਨ, ਜਿਸ ਦੀ ਲਿਖਤੀ ਸ਼ਿਕਾਇਤ ਉਸ ਵੱਲੋਂ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਮਸਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕਰਦਿਆਂ ਉਸ ਦੇ ਘਰ ਦੀ ਸੁਰੱਖਿਆ ਯਕੀਨੀ ਬਣਾਈ ਗਈ।

ਸੰਖੇਪ:
ਅੰਮ੍ਰਿਤਪਾਲ ਮਹਿਰੋਂ ਵੱਲੋਂ ਮਿਲ ਰਹੀਆਂ ਧਮਕੀਆਂ ਕਾਰਨ ਸੋਸ਼ਲ ਮੀਡੀਆ ਇੰਫਲੂਐੰਸਰ ਦੀਪਿਕਾ ਲੂਥਰਾ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਬੰਦ ਕਰ ਦਿੱਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।