ਮਲੋਟ/ ਸ਼੍ਰੀ ਮੁਕਤਸਰ ਸਾਹਿਬ 8 ਫਰਵਰੀ (ਪੰਜਾਬੀ ਖ਼ਬਰਨਾਮਾ)
ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਸਰਕਾਰੀ ਬਹੁ ਤਕਨੀਕੀ ਕਾਲਜ ਫਤੂਹੀ ਖੇੜਾ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਸੜਕ ਸੁਰੱਖਿਆਂ ਦੇ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸੈਮੀਨਾਰ ਵਿੱਚ ਕਾਲਜ ਦੇ ਪ੍ਰਿੰਸੀਪਲ ਸ੍ਰੀ ਆਰ.ਕੇ.ਚੋਪੜਾ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਸੜਕ ਸੁਰੱਖਿਆਂ ਦੇ ਨਿਯਮਾਂ ਦੀ ਸਖਤ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਸੜਕੀ ਆਵਾਜਾਈ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਦੁਰਘਟਨਾ ਨਾ ਵਾਪਰੇ।
ਪ੍ਰੋਗਰਾਮ ਅਫ਼ਸਰ ਸ਼੍ਰੀ ਅਨਮੋਲਪ੍ਰੀਤ ਸਿੰਘ ਨੇ ਦੱਸਿਆ ਕਿ ਡਰਾਈਵਿੰਗ ਕਰਦੇ ਸਮੇਂ ਸੜਕੀ ਨਿਯਮਾਂ ਦੀ ਪਾਲਣਾ ਕਰਦੇ ਹਾਂ ਤਾਂ ਸੜਕੀ ਦੁਰਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਸੈਮੀਨਾਰ ਵਿੱਚ ਮੌਜੂਦ ਸਟਾਫ ਅਤੇ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਵਾਈ ਗਈ। ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਲ ਟੀਚਿੰਗ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।