ਗੁਰਦਾਸਪੁਰ, 22 ਫਰਵਰੀ ( ਪੰਜਾਬੀ ਖ਼ਬਰਨਾਮਾ)
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਵੱਲੋਂ ਬੀਤੀ ਸ਼ਾਮ ਚਿਲਡਰਨ ਹੋਮ (ਲੜਕੇ), ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਅਤੇ ਚਿਲਡਰਨ ਹੋਮ ਦੇ ਸਟਾਫ਼ ਨਾਲ ਮੀਟਿੰਗ ਵੀ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਚਿਲਡਰਨ ਹੋਮ ਦੇ ਇੱਕ 11 ਸਾਲ ਦੇ ਬੱਚੇ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਪਰਿਵਾਰ ਵੱਲੋਂ ਫੌਸਟਰ ਕੇਅਰ ਲਈ ਇੱਕ ਸਾਲ ਤੱਕ ਦੇ ਆਰਡਰ ਕੀਤੇ ਗਏ ਹਨ। ਇਸ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀਆਂ ਨੂੰ ਅੱਗੇ ਆਉਣ ਅਤੇ ਫੌਸਟਰ ਫੈਮਲੀ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਅਤੇ ਆਈ ਹੋਈ ਫੌਸਟਰ ਫੈਮਲੀ ਦੀ ਪ੍ਰਸ਼ੰਸਾ ਕੀਤੀ।
ਚਿਲਡਰਨ ਹੋਮ ਦੀ ਇੰਸਪੈਕਸ਼ਨ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਵੱਲੋਂ ਸਮੂਹ ਸਹਿ-ਵਾਸੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਚਿਲਡਰਨ ਹੋਮ ਦੀ ਬਿਲਡਿੰਗ ਦਾ ਮੁਆਇਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗੁਰਦਾਸਪੁਰ ਮੈਡਮ ਸੁਮਨਦੀਪ ਕੌਰ, ਬਾਲ ਭਲਾਈ ਕਮੇਟੀ ਗੁਰਦਾਸਪੁਰ ਅਤੇ ਜ਼ਿਲ੍ਹੇ ਦੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।