ਰੂਪਨਗਰ, 2 ਮਈ(ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਆਈ.ਏ.ਐਸ ਰੂਪਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫਸਰ ਅਤੇ ਉਨ੍ਹਾਂ ਦੀ ਟੀਮ ਵੱਲੋ ਮੋਰਿੰਡਾ ਬਲਾਕ ਵਿੱਚ ਬੀਜ ਵੇਚਣ ਵਾਲੇ ਦੁਕਾਨਾਂ ਦੀ ਚੈਂਕਿੰਗ ਕੀਤੀ।

ਇਸ ਚੈਕਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਰਾਜ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ ਦਿਨ ਥੱਲੇ ਡਿੱਗਦਾ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਝੋਨੇ ਦੀ ਕਿਸਮ ਪੂਸਾ 44 ਦੀ ਕਾਸ਼ਤ ਨਾ ਕਰਨ ਅਤੇ ਘੱਟ ਸਮਾਂ ਲੈਣ ਵਾਲੀਆ ਕਿਸਮਾਂ ਦੀ ਬਿਜਾਈ ਸਬੰਧੀ ਸਿਫਾਰਿਸ਼ ਕੀਤੀ ਹੈ ਕਿਉਂਕਿ ਪੂਸਾ 44 ਬਾਕੀ ਕਿਸਮਾਂ ਨਾਲੋਂ ਪੱਕਣ ਲਈ ਵੱਧ ਸਮਾਂ ਅਤੇ 15-20 ਪ੍ਰਤੀਸ਼ਤ ਜ਼ਿਆਦਾ ਪਾਣੀ ਲੈਂਦੀ ਹੈ।

ਇਸ ਤੋਂ ਇਲਾਵਾ ਇਸ ਕਿਸਮ ਦੇ ਝੋਨੇ ਦੀ ਪਰਾਲੀ ਜਿਆਦਾ ਹੋਣ ਕਰਕੇ ਪਰਾਲੀ ਦੀ ਸਾਂਭ-ਸੰਭਾਲ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ। ਇਸ ਕਿਸਮ ਤੇ ਝੁਲਸ ਰੋਗ ਬਿਮਾਰੀ ਅਤੇ ਕੀੜੇ ਮਕੌੜਿਆਂ ਦੇ ਹਮਲਿਆਂ ਕਾਰਨ ਫਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ, ਜਿਨ੍ਹਾਂ ਦੀ ਰੋਕਥਾਮ ਕਰਨ ਵਾਸਤੇ ਜਿਆਦਾ ਕੀਟਨਾਸ਼ਕ ਅਤੇ ਉਲੀਨਾਸ਼ਕ ਦਵਾਈਆ ਦੇ ਛਿੜਕਾਅ ਕਰਨੇ ਪੈਂਦੇ ਹਨ ਜਿਸ ਨਾਲ ਮੁਨਾਫਾ ਘੱਟਦਾ ਹੈ।

ਚੈਕਿੰਗ ਦੌਰਾਨ ਡਾ. ਗੁਰਬਚਨ ਸਿੰਘ ਨੇ ਸਮੂਹ ਦੁਕਾਨਦਾਰ ਨੂੰ ਹਦਾਇਤ ਕੀਤੀ ਕਿ ਬਹੁਤ ਸਾਰੇ ਹਾਈਬ੍ਰਿਡ ਬੀਜ ਜੋ ਵਿਭਾਗ ਵੱਲੋ ਨੋਟੀਫਾਈਡ ਨਹੀ ਹਨ ਉਨ੍ਹਾਂ ਦੀ ਸੇਲ ਨਾ ਕੀਤੀ ਜਾਵੇ, ਕਿਉ ਕਿ ਇਨ੍ਹਾਂ ਨੂੰ ਬੀਜਣ ਨਾਲ ਕਿਸਾਨਾਂ ਨੂੰ ਮੰਡੀ ਵਿੱਚ ਮੁਸ਼ਕਿਲ ਪੇਸ਼ ਆ ਸਕਦੀ ਹੈ। ਇਸ ਮੌਕੇ ਉਨ੍ਹਾਂ ਜਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਿਸਮ ਪੂਸਾ 44/ ਪੀਲੀ ਪੂਸਾ/ ਡੋਗਰ ਪੂਸਾ ਦੀ ਬਿਜਾਈ ਕਰਨ ਤੋਂ ਗੁਰੇਜ਼ ਕੀਤਾ ਜਾਵੇ।

ਇਸ ਮੌਕੇ ਡਾ. ਲਵਪ੍ਰੀਤ ਸਿੰਘ ਏ.ਡੀ.ੳ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸ਼ਿਫ਼ਾਰਿਸ਼ ਕੀਤੀਆ ਕਿਸਮਾਂ ਪੀ ਆਰ 126, 127, 128, 129, 122, 130, 131,ਐਚ ਕੇ ਆਰ 47 ਵਗੈਰਾ ਦੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਵਿਭਾਗ ਦੇ ਪਵਿੱਤਰ ਸਿੰਘ ਏ.ਐਸ.ਆਈ, ਦਲਜੀਤ ਸਿੰਘ ਏ.ਟੀ.ਐਮ ਅਤੇ ਦੁਕਾਨਦਾਰ ਦਰਸ਼ਨ ਸਿੰਘ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!