ਤਰਨ ਤਾਰਨ, 08 ਮਾਰਚ (ਪੰਜਾਬੀ ਖ਼ਬਰਨਾਮਾ ): ਦਫਤਰ ਸਖੀ ਵਨ ਸਟੌਪ ਸੈਂਟਰ ਤਰਨ ਤਾਰਨ ਦੀ ਸੈਂਟਰ ਐਡਮਿਨਸਟੇ੍ਟਰ ਅਨੀਤਾ ਕੁਮਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਦਫਤਰ ਜਿਲ੍ਹਾ ਕੰਪਲੈਕਸ ਤਰਨ ਤਾਰਨ ਵਿੱਚ  ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਜਿਸ ਵਿੱਚ ਜਿਲ੍ਹਾ ਪ੍ਰੋਗਰਾਮ ਅਫ਼ਸਰ, ਤਰਨ ਤਾਰਨ  ਸ੍ਰੀਮਤੀ ਪਰਮਜੀਤ ਕੌਰ, ਜਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ, ਸਖੀ ਵਨ ਸਟੋਪ ਸੈਂਟਰ ਦਫ਼ਤਰ ਦੇ ਸਟਾਫ ਮੈਂਬਰ, ਐਜੂਕੇਸ਼ਨ ਡਿਪਾਰਟਮੈਂਟ ਦੇ ਮੈਂਬਰ, ਜਿਲਾ ਬਾਲ ਸੁਰੱਖਿਆ ਅਫਸਰ ਦੇ ਮੈਂਬਰ ਵੀ ਹਾਜ਼ਰ ਸਨ । 

ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਵੱਲੋਂ ਅੰਤਰਾਸਟਰੀ ਮਹਿਲਾ ਦਿਵਸ ਮਨਾਉਣ ਸਬੰਧੀ ਜਾਣੂ ਕਰਵਾਇਆ ਗਿਆ ।  

ਇਸ ਪ੍ਰੋਗਰਾਮ ਵਿਚ ਸੈਂਟਰ ਐਡਮਿਨਸਟ੍ਰੇਟਰ ਸ੍ਰੀਮਤੀ ਅਨੀਤਾ ਕੁਮਾਰੀ ਵੱਲੋਂ ਸਖੀ  ਵਨ ਸਟੋਪ ਸੈਂਟਰ ਵੱਲੋਂ ਦਿੱਤੀਆ ਜਾ ਰਹੀਆ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਔਰਤਾਂ ਨਾਲ ਵਿਚਾਰ ਵਟਾਦਰਾਂ ਕੀਤਾ ਗਿਆ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।